ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ
August 31, 2021
0
ਸ੍ਰੀ ਮੁਕਤਸਰ ਸਾਹਿਬ - ਡਿਪਟੀ ਕਮਿਸ਼ਨਰ ਦੁਆਰਾ ਜਾਰੀ ਹੁਕਮਾਂ ਅਨੁਸਾਰ ਵੈਕਸੀਨ ਦੀਆਂ ਦੋਨੋਂ ਡੋਜਾਂ ਨਾ ਲੁਆਉਣ ਵਾਲੇ ਸਟਾਫ ਨੂੰ ਸਕੂਲ ਵਿੱਚ ਨਾ ਆਉਣ ਦਿੱਤੇ ਜਾਣ ਕਾਰਣ ਰੋਹ ਵਿੱਚ ਆਏ ਮੁਲਾਜ਼ਮਾਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ, ਜਿਸਤੇ ਪ੍ਰਸ਼ਾਸਨ ਵੱਲੋਂ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਗਿਆ। ਅਧਿਆਪਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਹੋਣ ਤੇ ਐੱਸ ਡੀ ਐੱਮ ਵੱਲੋਂ ਗੱਲਬਾਤ ਰਾਹੀਂ ਹੱਲ ਕੱਢਣ ਦੇ ਯਤਨ ਕੀਤੇ ਗੲੇ ਪਰ ਇਸ ਦੌਰਾਨ ਧਰਨਾ ਜਾਰੀ ਰਿਹਾ, ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨਾਲ ਹੋਈ ਮੀਟਿੰਗ ਵਿੱਚ ਵਫਦ ਵੱਲੋਂ ਇੰਨ੍ਹਾਂ ਮੁਲਾਜ਼ਮਾਂ ਦਾ ਪੱਖ ਰੱਖਦਿਆਂ ਦੱਸਿਆ ਗਿਆ ਕਿ ਕੋਵਿਡ ਪੌਜਿਟਿਵ ਆਉਣ ਵਾਲੇ ਅਧਿਆਪਕਾਂ ਅਤੇ ਹੋਰਨਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਪਿਛਲੇ ਸਮੇਂ ਵਿੱਚ ਲੲੀ ਹੈ ਅਤੇ ਹਾਲੇ ਦੂਜੀ ਡੋਜ ਲੈਣ ਵਿੱਚ ਸਮਾਂ ਰਹਿੰਦਾ ਹੈ, ਉਹ ਡੋਜ ਲੁਆਉਣ ਲੲੀ ਤਿਆਰ ਹਨ ਪਰ ਉਨ੍ਹਾਂ ਦੇ ਦੂਜੀ ਡੋਜ ਲੱਗਣੀ ਸੰਭਵ ਨਹੀਂ। ਇਸਤੇ ਉਨ੍ਹਾਂ ਨੇ ਅਧਿਆਪਕਾਂ ਨੂੰ 'ਵਰਕ ਫਰੌਮ ਹੋਮ' ਦਾ ਆਪਸ਼ਨ ਦੇਣ ਸਬੰਧੀ ਵਿਸ਼ਵਾਸ ਦਵਾਇਆ ਅਤੇ ਇਸ ਸਬੰਧੀ ਜ਼ੁਬਾਨੀ ਹਦਾਇਤਾਂ ਸ੍ਰੀ ਕਪਿਲ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਦੇ ਦਿੱਤੀਆਂ ਗਈਆਂ ਹਨ। ਇਸ ਮੌਕੇ ਵਫ਼ਦ ਵੱਲੋਂ ਸਕੂਲਾਂ ਵਿੱਚ ਕੰਮ ਕਰਦੇ ਮਿੱਡ ਡੇ ਮੀਲ ਵਰਕਰਾਂ ਦੇ ਸਿਰਫ ਪਹਿਲੀ ਡੋਜ ਲੱਗੀ ਹੋਣ ਕਰਕੇ ਆਉਣ ਉਨ੍ਹਾਂ ਦੇ ਬਦਲਵੇਂ ਪ੍ਰਬੰਧ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਧਿਆਨ ਵਿੱਚ ਲਿਆਂਦਾ ਗਿਆ। ਇਸ ਬਾਰੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਵਿਚਾਰ ਵਟਾਂਦਰਾ ਕਰਕੇ ਸਾਰਥਕ ਹੱਲ ਕੱਢਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਕਾਡਰ ਯੂਨੀਅਨ ਦੇ ਹਰਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜਸਵਿੰਦਰ ਝਬੇਲਵਾਲੀ, ਮਿੱਡ ਡੇ ਮੀਲ ਦੇ ਰਮਨਜੀਤ ਕੌਰ ਅਤੇ ਰਾਜਵਿੰਦਰ ਕੌਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੁਰਿੰਦਰ ਕੁਮਾਰ, ਗੁਰਬਿੰਦਰ ਸਿੰਘ ਰਵਨੀਤ ਸਿੰਘ, ਨਰਪਿੰਦਰ ਜੀਤ ਸਿੰਘ, ਸੁਖਦੇਵ ਸਿੰਘ, ਗੁਰਸੇਵ ਸਿੰਘ, ਸੁਸ਼ੀਲ ਕੁਮਾਰ, ਗੁਰਬਿੰਦਰ ਸਿੰਘ, ਧੀਰਜ ਖੇੜਾ, ਰਾਜਵਿੰਦਰ ਸਿੰਘ, ਮਨੀਤਾ, ਏਕਤਾ, ਕੁਲਦੀਪ ਕੌਰ ਆਦਿ ਹਾਜ਼ਰ ਸਨ।
Tags