ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਨਵੇਂ ਅਹੁਦੇਦਾਰ ਕੀਤੇ ਨਿਯੁਕਤ
September 10, 2021
0
ਮਿਲਾਨ (ਦਲਜੀਤ ਮੱਕੜ) ਵਿਦੇਸ਼ਾ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਨੂੂੰ ਪਹੁੰਚਾਉਣ ਦੇ ਮੰਤਵ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਨਵੇਂ ਅਹੁਦੇਦਾਰ ਕੀਤੇ ਨਿਯੁਕਤ ਗਏ ਹਨ, ਇੰਡੀਅਨ ਓਵਰਸ਼ੀਜ ਕਾਂਗਰਸ ਯੌਰਪ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਅਤੇ ਇੰਡੀਅਨ ਓਵਰਸ਼ੀਜ ਕਾਂਗਰਸ ਯੌਰਪ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਦੀ ਅਗਵਾਈ ਹੇਠ ਇਟਲੀ ਕਾਂਗਰਸ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ ਵੱਲੋਂ ਇਟਲੀ ਵਿਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਪ੍ਰਭਜੋਤ ਸਿੰਘ (ਚੈਅਰਮੈਨ), ਹਰਕੀਤ ਸਿੰਘ ਮਾਧੋਝੰਡਾ ਨੂੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ( ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ), ਸੁਖਚੈਨ ਸਿੰਘ ਮਾਨ (ਜਰਨਲ ਸੈਕਟਰੀ), ਵੇਦ ਵਿਰਾਟ ਸ਼ਰਮਾ (ਖਜਾਨਚੀ), ਨਿਸ਼ਾਨ ਸਿੰਘ (ਸੈਕਟਰੀ), ਮੁਲਕ ਰਾਜ ਵਰਤੀਆ (ਸਲਾਹਕਾਰ), ਸੋਢੀ ਮਕੌੜਾ (ਸੂਬਾ ਪ੍ਰਧਾਨ), ਹਰਪ੍ਰੀਤ ਸਿੰਘ ਹੈਪੀ ਜੀਰਾ (ਸੂਬਾ ਪ੍ਰਧਾਨ), ਸਤਪਾਲ ਸਿੰਘ, ਹਰਪਿੰਦਰ ਸਿੰਘ ਅਤੇ ਬਲਦੇਵ ਰਾਜ ਆਦਿ ਨੂੰ ਜਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਚੁਣੇ ਹੋਏ ਅਹੁੱਦੇਦਾਰਾਂ ਨੇ ਆਖਿਆ ਕਿ ਉਹ ਕਾਂਗਰਸ ਹਾਈਕਮਾਂਡ ਵੱਲੋ ਸੌਪੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋ ਵੱਧ ਐਨ.ਆਰ.ਆਈਜ਼ ਨੂੰ ਪਾਰਟੀ ਦੀਆਂ ਗਤੀਵਧੀਆਂ ਤੋਂ ਜਾਣੂ ਕਰਵਾ ਨਾਲ ਜੋੜਨਗੇ।ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ ਨੇ ਅੱਗੇ ਦੱਸਿਆ ਕਿ ਇਟਲੀ ਇਕਾਈ ਲਈ ਆਉਣ ਵਾਲੇ ਦਿਨਾਂ ਵਿੱਚ ਜਲਦ ਹੋਰ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ