- ਥਾਣਿਆਂ ਅੰਦਰ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ: 5 ਸਤੰਬਰ: ਚਰਨਜੀਤ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਅੰਦਰ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਜਿੱਥੇ ਜਿਲ੍ਹਾਂ ਅੰਦਰ ਨਾਕੇ ਲਗਾ ਕੇ ਚੈਕਿੰਗ ਕਰ ਸ਼ਰਾਰਤੀ ਅਨਸਰਾਂ ਤੇ ਨਿਕੇਲ ਖਿਚੀ ਜਾ ਰਹੀ ਹੈ ਉੱਥੇ ਹੀ ਨਸ਼ਿਆ ਦੀ ਲੜ੍ਹੀ ਨੂੰ ਤੋੜਦੇ ਹੋਏ ਨਸ਼ਿਆ ਸਮੇਤ ਨਸ਼ੇ ਵੇਚਣ ਵਾਲਿਆ ਨੂੰ ਫੜਿਆ ਜਾ ਰਿਹਾ ਹੈ, ਉੱਥੇ ਹੀ ਪੀ.ਸੀ.ਆਰ ਮੋਟਰਸਾਇਕਲ ਦੁਆਰਾ ਗਸ਼ਤਾਂ ਵਧਾਈਆਂ ਗਈਆਂ ਹਨ ਅਤੇ ਪੁਲਿਸ ਟੀਮਾਂ ਗਠਿਤ ਕਰ ਸ਼ਹਿਰ ਅੰਦਰ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਟ੍ਰ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਹੀ ਥਾਣਾ ਸਿਟੀ ਮਲੋਟ, ਥਾਣਾ ਸਦਰ ਮਲੋਟ, ਥਾਣਾ ਲੰਬੀ ਅਤੇ ਚੌਕੀ ਕਿਲਿਆਵਾਲੀ ਵਿਖੇ ਨਿਰੀਖਣ ਕਰਨ ਪਹੁੰਚੇ ਸ੍ਰੀ ਚਰਨਜੀਤ ਸਿੰਘ ਆਈ.ਪੀ.ਐਸ. ਜੀ ਨੇ ਥਾਣਿਆਂ ਦੀ ਪਿਛਲੇ ਦਿਨਾਂ ਦੀ ਕਾਰਗੁਜ਼ਾਰੀ ਨੂੰ ਵਾਚਿਆ ਉਪਰੰਤ ਉਨ੍ਹਾਂ ਵੱਲੋਂ ਥਾਣਿਆ ਅੰਦਰ ਗਾਰਦਾਂ, ਤਫਤੀਸ਼ੀ ਯੁਨਿਟ, ਅਸਲਾ ਦਾ ਨਿਰੀਖਣ ਕੀਤਾ ਗਿਆ ਅਤੇ ਵਧੀਆਂ ਕਾਰਗੁਜਾਰੀ ਕਰ ਰਹੇ ਪੁਲਿਸ ਮੁਲਾਜ਼ਮ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਐਸ.ਐਸ.ਪੀ ਜੀ ਨੇ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨ ਪ੍ਰਤੀ ਵਚਨਬੱਧ ਰਹਿਣ ਲਈ ਪ੍ਰੇਰਿਆ ਅਤੇ ਸਖਤ ਹਦਾਇਤ ਕੀਤੀ ਕਿ ਕੋਈ ਵੀ ਥਾਣੇ ਅੰਦਰ ਆਪਣੇ ਦੁੱਖ ਤਕਲੀਫ ਲੈ ਕੇ ਆਂਉਦਾ ਹੈ ਤਾਂ ਉਸ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾ ਦਾ ਉਨ੍ਹਾਂ ਦੀ ਸ਼ਕਾਇਤਾ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕੋਈ ਮੁਸ਼ਕਲ ਆ ਰਹੀ ਹੈ ਤਾਂ ਉਹ ਮੁਲਾਜ਼ਮ ਅਰਦਲ-ਰੂਮ ਵਿੱਚ ਦਫਤਰ ਵਿਖੇ ਆ ਕੇ ਮਿਲ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਢਿੱਲੋਂ ਡੀ.ਐਸ.ਪੀ. ਮਲੋਟ ਵੀ ਹਾਜ਼ਿਰ ਸਨ।ਇਸ ਮੌਕੇ ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਾਥ ਦੇਣ ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੁਹਾਡੇ ਨਜ਼ਦੀਕ ਔਰਤ ਅਤੇ ਬੱਚਿਆਂ ਤੇ ਅੱਤਿਆਚਾਰ ਕਰ ਰਿਹਾ ਹੈ ਜਾਂ ਕੋਈ ਨਸ਼ੇ ਵੇਚਦਾ ਹੈ ਇਸ ਬਾਰੇ ਜਾਣਕਾਰੀ ਹੈ ਤਾਂ ਤੁਸੀ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਫੋਨ ਕਾਲ ਰਹੀ ਜਾਂ ਵਟਸ ਐਪ ਰਾਂਹੀ ਮੈਸਿਜ ਭੇਜ ਕੇ ਕਰ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆਂ ਜਾਵੇਗਾ ।