ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ '27 ਸਤੰਬਰ' ਭਾਰਤ ਬੰਦ ਦਾ ਕੀਤਾ ਸਮਰਥਨ
September 24, 2021
0
ਚੰਡੀਗੜ੍ਹ , 24 ਸਤੰਬਰ (ਸੁਖਪਾਲ ਸਿੰਘ ਢਿੱਲੋ)- ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਦਿੱਤਾ ਗਿਆ ਹੈ ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ਹੈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਹ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਨੂੰ ਡੋਬ ਦੇਣਗੇ । ਇਸ ਕਰਕੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਕਿਸਾਨ ਜਥੇਬੰਦੀਆਂ ਦਾ ਪਹਿਲੇ ਦਿਨ ਤੋਂ ਹੀ ਡਟ ਕੇ ਸਾਥ ਦੇ ਰਹੀ ਹੈ ਤੇ 27 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਿਸਾਨਾਂ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਮੁਜ਼ਾਹਰਿਆਂ ਵਿੱਚ ਪੰਜਾਬ ਦੇ ਸਾਰੇ ਥਾਵਾਂ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ ।
Tags