ਸ੍ਰੀ ਮੁਕਤਸਰ ਸਾਹਿਬ , 18 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇਂ ਲੰਮੇ ਸਮੇਂ ਤੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਤਕੜਾ ਸੰਘਰਸ਼ ਲੜਿਆ ਜਾ ਰਿਹਾ ਸੀ ਤੇ ਜਥੇਬੰਦੀ ਵੱਲੋਂ ਜਿੱਥੇ ਕਾਂਗਰਸੀ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਸੀ ਤੇ ਰੋਸ ਪ੍ਰਦਰਸ਼ਨ ਚੱਲ ਰਹੇ ਸਨ , ਉਥੇ ਹੀ ਪਿੰਡ ਪਿੰਡ ਕੈਪਟਨ ਸਰਕਾਰ ਦੇ ਪੁੱਤਲੇ ਫੂਕੇ ਜਾ ਸਨ । ਪਰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਰਕੇ ਜਥੇਬੰਦੀ ਨੇ ਇਕ ਵਾਰ ਆਪਣੇ ਚੱਲ ਰਹੇ ਸਾਰੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ ।