ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚਾ ਵੱਲੋਂ 10 ਅਕਤੂਬਰ ਨੂੰ ਰਾਜਾ ਵੜਿੰਗ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ

bttnews
0

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚਾ ਵੱਲੋਂ 10 ਅਕਤੂਬਰ ਨੂੰ ਰਾਜਾ ਵੜਿੰਗ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ - ਮਾਣ ਭੱਤਾ ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ ਪੰਜਾਬ ਵੱਲੋਂ ਉਲੀਕੇ 10 ਅਕਤੂਬਰ ਦੇ ਐਕਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ, ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ , ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਦੀ ਮੀਟਿੰਗ ਰਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਵਲੋਂ ਮਾਣ ਭੱਤੇ ਤੇ ਕੰਮ ਕਰਦੇ ਵਰਕਰਾਂ ਤੇ ਘੱਟੋ-ਘੱਟ ਉਜਰਤਾ ਲਾਗੂ ਕਰਵਾਉਣ, ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਾਉਣ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਜਲੰਧਰ,ਅੰਮ੍ਰਿਤਸਰ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਜੋਨਲ ਰੈਲੀਆਂ ਦੀ ਕੜੀ ਵਜੋਂ ਸ਼੍ਰੀ ਮੁਕਤਸਰ ਸਾਹਿਬ  ਵਿਖੇ ਠੀਕ 10:30 ਵਜੇ ਖੰਡੇ ਵਾਲਾ ਪਾਰਕ ਵਿਖੇ ਵਿਸ਼ਾਲ ਇਕੱਠ ਕਰਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਿਹਾਇਸ਼ ਵੱਲ ਨੂੰ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਫਾਜ਼ਿਲਕਾ ਜ਼ਿਲ੍ਹਿਆਂ ਦੇ ਮਾਣ ਭੱਤੇ, ਕੱਚੇ ਅਤੇ ਕੰਟਰੈਕਟ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਮੀਟਿੰਗ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਪਵਨ ਕੁਮਾਰ, ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਆਗੂ ਹਰਪਾਲ ਕੌਰ, ਪਰਮਜੀਤ ਕੌਰ ਮਾਨ, ਰਾਜਵੰਤ ਕੌਰ, ਸੁਖਵਿੰਦਰ ਕੌਰ, ਮਿਡ ਡੇਅ ਮੀਲ ਵਰਕਰ ਯੂਨੀਅਨ ਵੱਲੋਂ ਭੋਲਾ ਸਿੰਘ, ਰਾਜਵਿੰਦਰ ਕੌਰ, ਸਰੋਜ ਰਾਣੀ, ਮਨਜੀਤ ਕੌਰ ਭੁੱਲਰ, ਗੁਰਵਿੰਦਰ ਕੌਰ, ਸਿਮਰਜੀਤ ਕੌਰ,  ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਜਤਿੰਦਰ ਸਿੰਘ, ਬਲਦੇਵ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਨਦੀਪ ਸਿੰਘ ਨੇ ਜ਼ਿਲ੍ਹੇ ਭਰ ਵਿੱਚ ਭਰਵੀਂ ਸ਼ਮੂਲੀਅਤ ਕਰਾਉਣ ਦਾ ਐਲਾਨ ਕੀਤਾ।

Post a Comment

0Comments

Post a Comment (0)