ਸਿੱਖਿਆ ਮੰਤਰੀ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨਾਲ 5 ਅਕਤੂਬਰ ਨੂੰ ਮੋਹਾਲੀ ਵਿਖੇ ਰੱਖੀ ਮੀਟਿੰਗ

bttnews
0

 

ਸ੍ਰੀ ਮੁਕਤਸਰ ਸਾਹਿਬ , 4 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਸਿੱਖਿਆ ਮੰਤਰੀ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਲਈ 5 ਅਕਤੂਬਰ ਨੂੰ ਸਵੇਰੇ 9 ਵਜ਼ੇ ਮੋਹਾਲੀ ਵਿਖੇ ਮੀਟਿੰਗ ਬੁਲਾ ਲਈ ਹੈ । ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਮੀਟਿੰਗ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਕਰਨਗੇ । ਯੂਨੀਅਨ ਦੀ ਮੁੱਖ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚੋਂ ਜੋ ਬੱਚੇ 2017 ਤੋਂ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਬਣਾ ਕੇ ਦਾਖਲ ਕੀਤੇ ਹੋਏ ਹਨ , ਉਹ ਆਂਗਣਵਾੜੀ ਸੈਂਟਰਾਂ ਵਿੱਚ ਵਾਪਸ ਭੇਜੇ ਜਾਣ ਤੇ ਵਰਕਰਾਂ ਨੂੰ ਹੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਇਸ ਤੋਂ ਇਲਾਵਾ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।

Post a Comment

0Comments

Post a Comment (0)