ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

bttnews
0

ਕਾਂਗਰਸ  ਨੇ 2017 ਤੋਂ ਲੈ ਕੇ ਹੁਣ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਬਾਰੇ ਕੱਖ ਨਹੀਂ ਕੀਤਾ : ਹਰਗੋਬਿੰਦ ਕੌਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

 ਮਲੇਰਕੋਟਲਾ , 31 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਵਿਖੇ ਉਹਨਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ 2017 ਤੋਂ ਲੈ ਕੇ ਹੁਣ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਬਾਰੇ ਕੱਖ ਨਹੀਂ ਕੀਤਾ ਤੇ ਵਰਕਰਾਂ ਅਤੇ ਹੈਲਪਰਾਂ ਨੂੰ ਝੂਠੇ ਲਾਰਿਆ ਵਿੱਚ ਹੀ ਰੱਖਿਆ । ਨਾ ਤਾਂ ਮੁੱਖ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੋਈ ਮੀਟਿੰਗ ਕੀਤੀ ਤੇ ਨਾ ਹੀ ਖਜ਼ਾਨਾ ਮੰਤਰੀ ਨੇ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ  ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ ।  ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ ।  ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ  ਦੀ ਥਾਂ 1 ਰੁਪਈਆ ਦਿੱਤਾ ਜਾਵੇ ਕਿਉਕਿ ਗੈਸ ਸਿਲੰਡਰ ਦੇ ਭਾਅ ਦੁਗਣੇ ਹੋ ਗਏ ਹਨ । ਇਸ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਆਗੂਆਂ ਨੇ ਮੰਤਰੀ ਦੇ ਪੀ ਏ ਤਾਰਿਕ ਨੂੰ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਨਾਂ ਮੰਗ ਪੱਤਰ ਦਿੱਤਾ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਬਲਵੀਰ ਕੌਰ ਮਾਨਸਾ , ਜਸਵੰਤ ਕੌਰ ਭੀਖੀ , ਜਸਪਾਲ ਕੌਰ ਝੁਨੀਰ , ਮਨਜੀਤ ਕੌਰ ਸਿੱਧਵਾਂ ਬੇਟ , ਸੁਰਿੰਦਰ ਕੌਰ ਮਲੇਰਕੋਟਲਾ ਬਲਾਕ ਪ੍ਰਧਾਨ , ਹਰਪ੍ਰੀਤ ਕੌਰ ਭੱਟੀਆਂ , ਅਮਰਜੀਤ ਕੌਰ ਮਲੇਰਕੋਟਲਾ , ਸੱਤਿਆ ਮਲੇਰਕੋਟਲਾ , ਭੋਲੀ ਮਹਿਲ ਕਲਾਂ ਅਤੇ ਵੀਰਪਾਲ ਕੌਰ ਆਦਿ ਆਗੂ ਮੌਜੂਦ ਸਨ ‌। 

Post a Comment

0Comments

Post a Comment (0)