ਪਿੰਡ ਭੂੰਦੜ 'ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

bttnews
0

ਮੋਟਰਸਾਈਕਲ ਸਵਾਰਾ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

 
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਬੀਟੀਟੀ ਨਿਊਜ਼) : ਪਿੰਡ ਭੂੰਦੜ ਵਿਖੇ ਇੱਕ ਡੇਰਾ ਪ੍ਰੇਮੀ ਦਾ ਅਣਪਛਾਤੇ ਦੋ ਮੋਟਰਸਾਈਕਲ
ਸਵਾਰ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਇਕੱਤਰ ਜਾਣਕਾਰੀ ਅਨੁਸਾਰ ਪਿੰਡ ਭੂੰਦੜ ਨਿਵਾਸੀ ਚਰਨਦਾਸ
ਅਤੇ ਉਸਦੀ ਭਰਜਾਈ
'ਤੇ 2018
'
ਚ ਬੇਅਦਬੀ ਦੇ ਦੋਸ਼ ਲੱਗੇ ਸਨ ਕਿ ਉਕਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ
ਤੋਂ ਸਰੂਪ ਚੁੱਕੇ ਸਨ। ਬੇਅਦਬੀ ਮਾਮਲੇ
'ਚ ਪੁਲਿਸ
ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਚਰਨਦਾਸ ਕੁਝ ਦਿਨ ਪਹਿਲਾਂ ਹੀ ਜ਼ਮਾਨਤ
'ਤੇ ਬਾਹਰ ਆਇਆ ਸੀ। ਚਰਨਦਾਸ ਪਿੰਡ ਵਿੱਚ ਹੀ ਆਪਣੀ ਕਰਿਆਨੇ ਦੀ ਦੁਕਾਨ
ਤੇ ਬੈਠਾ ਸੀ ਤੇ ਇਸ ਦੌਰਾਨ ਦੋ ਅਣਪਛਾਤੇ ਕੁਝ ਸਮਾਨ ਲੈਣ ਦੇ ਬਹਾਨੇ ਦੁਕਾਨ ਅੰਦਰ ਦਾਖਲ ਹੋ ਗੲੇ
ਤੇ ਚਰਨਦਾਸ ਦੇ ਦੋ ਗੋਲੀਆਂ ਛਾਤੀ
'ਚ ਮਾਰ ਕੇ ਫਰਾਰ ਹੋ
ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਡੇਰਾ ਪ੍ਰੇਮੀ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿੱਚ
ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸਨੂੰ ਬਠਿੰਡਾ ਹਸਪਤਾਲ
'ਚ ਰੈਫਰ ਕਰ
ਦਿੱਤਾ ਗਿਆ ਹੈ ਜਿੱਥੇ ਉਸ ਦੀ ਮੌਤ ਹੋ ਗੲੀ। ਓਧਰ ਗਿੱਦੜਬਾਹਾ ਪੁਲਿਸ ਵੱਲੋਂ ਘਟਨਾ ਸਥਾਨ ਤੇ
ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Post a Comment

0Comments

Post a Comment (0)