ਸਘਰਸ਼ ਦੀ ਰੂਪ-ਰੇਖਾ ਕੀਤੀ ਜਾਵੇਗੀ ਤਿਆਰ - ਹਰਗੋਬਿੰਦ ਕੌਰ
ਬਠਿੰਡਾ , 16 ਦਸੰਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪੱਧਰੀ ਮੀਟਿੰਗ ਚਿਲਡਰਨਜ਼ ਪਾਰਕ ਬਠਿੰਡਾ ਵਿਖੇ 17 ਦਸੰਬਰ ਦਿਨ ਸ਼ੁਕਰਵਾਰ ਨੂੰ 11 ਵਜੇ ਰੱਖੀ ਗਈ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੀਆਂ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ , ਬਲਾਕ ਪ੍ਰਧਾਨ ਤੇ ਸਰਗਰਮ ਆਗੂ ਪੁੱਜਣਗੀਆਂ । ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ।