ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

bttnews
0

 - ਪੰਜਾਬ ਸਰਕਾਰ ਦੇ ਖ਼ਿਲਾਫ਼ ਚਲਾਇਆ ਜਾਵੇਗਾ ਜ਼ੋਰਦਾਰ ਸੰਘਰਸ਼ - ਹਰਗੋਬਿੰਦ ਕੌਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ ।

ਸ੍ਰੀ ਮੁਕਤਸਰ ਸਾਹਿਬ , 11 ਦਸੰਬਰ (ਸੁਖਪਾਲ ਢਿੱਲੋਂ)-
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅੱਜ ਖੰਡੇ ਵਾਲੇ ਪਾਰਕ ਵਿਖੇ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਵੱਡੀ ਗਿਣਤੀ ਵਿੱਚ ਆਈਆਂ ਆਗੂਆਂ ਨੂੰ ਸਬੋਧਨ ਕਰਦਿਆ ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਚਲਾਇਆ ਜਾਵੇਗਾ । ਕਿਉਂਕਿ ਪਿਛਲੇਂ ਪੰਜ ਸਾਲਾਂ ਤੋਂ ਕਾਂਗਰਸ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਮੰਗ ਨਹੀਂ ਮੰਨੀ ਤੇ ਝੂਠੇ ਲਾਰਿਆਂ ਵਿੱਚ ਹੀ ਰੱਖਿਆ ਹੈ । ਉਹਨਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ , ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਬਾਕੀ ਮੰਗਾਂ ਮੰਨੀਆਂ ਜਾਣ । ਸੂਬਾ ਪ੍ਰਧਾਨ ਨੇ ਪੰਜਾਬ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਯੂਨੀਅਨ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਸਾਥ ਦੇਣ ਤਾਂ ਕਿ ਪੰਜਾਬ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ । ਉਹਨਾਂ ਕਿਹਾ ਕਿ 12 ਦਸੰਬਰ ਨੂੰ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ । ਇਸ ਸਮੇਂ ਕਿਰਨਜੀਤ ਕੌਰ ਭੰਗਚੜ੍ਹੀ , ਜਸਵਿੰਦਰ ਕੌਰ ਬੱਬੂ ਦੋਦਾ , ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ , ਸਰਬਜੀਤ ਕੌਰ ਕੌੜਿਆਂਵਾਲੀ , ਕਿਰਨਪਾਲ ਕੌਰ ਮਹਾਂਬੱਧਰ , ਇੰਦਰਪਾਲ ਕੌਰ ਮੁਕਤਸਰ , ਮਨਜੀਤ ਕੌਰ ਡੋਹਕ , ਬਲਜਿੰਦਰ ਕੌਰ ਖੱਪਿਆਂਵਾਲੀ , ਚਰਨਜੀਤ ਕੌਰ ਮੁਕਤਸਰ , ਹਰਪ੍ਰੀਤ ਕੌਰ , ਰਾਜਿੰਦਰ ਕੌਰ ਹਰੀਕੇ ਕਲਾਂ , ਤਜਿੰਦਰ ਕੌਰ ਹਰੀਕੇ ਕਲਾਂ , ਗਗਨਦੀਪ ਕੌਰ ਮੱਲਣ , ਸੁਖਵਿੰਦਰ ਕੌਰ ਦੋਦਾ , ਕੇਵਲ ਕੌਰ ਕੋਟਭਾਈ , ਸਿਮਰਜੀਤ ਕੌਰ ਭਲਾਈਆਣਾ , ਗੁਰਚਰਨ ਕੌਰ ਦਬੜਾ , ਸੁਖਵਿੰਦਰ ਕੌਰ ਔਲਖ ਤੇ ਰਾਜਪਾਲ ਕੌਰ ਚੜੇਵਾਨ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)