ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਵਿਖੇ ਹੋਈ

bttnews
0

 - 25 ਦਸੰਬਰ ਨੂੰ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਜਾਣਗੇ - ਹਰਗੋਬਿੰਦ ਕੌਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਵਿਖੇ ਹੋਈ
ਬਠਿੰਡਾ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ ।

ਬਠਿੰਡਾ , 17 ਦਸੰਬਰ (ਸੁਖਪਾਲ ਸਿੰਘ ਢਿੱਲੋਂ)-
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਚਿਲਡਰਨਜ਼ ਪਾਰਕ ਬਠਿੰਡਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ । ਜਿਸ ਦੌਰਾਨ ਮਾਲਵਾ ਖੇਤਰ ਦੇ ਜ਼ਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ 25 ਦਸੰਬਰ ਨੂੰ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਜਾਣਗੇ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਕਿਉਂਕਿ ਉਕਤ ਸਰਕਾਰ ਨੇ ਆਪਣੇ ਰਾਜ ਭਾਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਇਸ ਮੌਕੇ ਬੁਲਾਰਿਆਂ ਨੇ ਇਹ ਵੀ ਦੋਸ਼ ਲਗਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਈ ਸੀ ਡੀ ਐਸ ਸਕੀਮ ਤਹਿਤ ਪਿਛਲੇਂ 46 ਸਾਲਾਂ ਦੀ ਕੰਮ ਕਰ ਰਹੀਆਂ ਹਨ ਪਰ ਅਜੇ ਤੱਕ ਉਹਨਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਬਲਵੀਰ ਕੌਰ ਮਾਨਸਾ , ਗੁਰਮੀਤ ਕੌਰ ਗੋਨੇਆਣਾ , ਦਲਜੀਤ ਕੌਰ ਬਰਨਾਲਾ ,  ਗੁਰਮੀਤ ਕੌਰ ਦਬੜੀਖਾਨਾ , ਕੁਲਵੰਤ ਕੌਰ ਲੁਹਾਰਾ , ਰੇਸ਼ਮਾਂ ਰਾਣੀ ਫਾਜ਼ਿਲਕਾ , ਸੁਰਿੰਦਰ ਕੌਰ ਮਲੇਰਕੋਟਲਾ , ਭੋਲੀ ਕੌਰ ਮਹਿਲਕਲਾਂ , ਖੁਸ਼ਪਾਲ ਕੌਰ ਫਰੀਦਕੋਟ , ਰਵਿੰਦਰ ਕੌਰ ਕੋਟਕਪੂਰਾ , ਜਸਵਿੰਦਰ ਕੌਰ ਬੱਬੂ ਦੋਦਾ , ਕਿਰਨਜੀਤ ਕੌਰ ਭੰਗਚੜ੍ਹੀ , ਅੰਮ੍ਰਿਤਪਾਲ ਕੌਰ ਬੱਲੂਆਣਾ , ਸਤਵੰਤ ਕੌਰ ਤਲਵੰਡੀ ਸਾਬੋ , ਸਰਬਜੀਤ ਕੌਰ ਫੂਲ , ਗੁਰਮੇਲ ਕੌਰ ਭਗਤਾ , ਰੀਟਾ ਰਾਣੀ ਮੌੜ , ਮਨਮੀਤ ਕੌਰ ਨਥਾਣਾ , ਸੀਤਾ ਫਾਜ਼ਿਲਕਾ , ਗੁਰਵੰਤ ਕੌਰ ਅਬੋਹਰ , ਇੰਦਰਜੀਤ ਕੌਰ ਖੂਹੀਆਂ ਸਰਵਰ , ਪ੍ਰਕਾਸ਼ ਕੌਰ ਮਮਦੋਟ ਤੇ ਸ਼ਿਮਲਾ ਜਲਾਲਾਬਾਦ ਆਦਿ ਆਗੂ ਮੌਜੂਦ ਸਨ । 

Post a Comment

0Comments

Post a Comment (0)