ਲੋਕਾਂ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ- ਸੰਦੀਪ ਕੁਮਾਰ ਮਲਿਕ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਧਾਨ ਸਭਾ ਚੋਣਾ 2022 ਅਤੇ ਗਣਤੰਤਰ ਦਿਵਸ ਮੌਕੇ ਜਿਲ੍ਹਾ ਅੰਦਰ ਸਖਤ ਸੁਰੱਖਿਆਂ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਸ਼ਹਿਰ ਦੇ ਬਾਹਰ ਜਾਣ ਅਤੇ ਅੰਦਰ ਆਉਣ ਵਾਲੇ ਪੁਆਇਟਾਂ ਪਰ ਨਾਕਾ ਬੰਦੀ ਕਰ ਵਹੀਕਲਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਨਾਲ ਹੀ ਪੀ.ਸੀ.ਆਰ ਮੋਟਰਸਾਇਕਲ ਦੁਆਰਾ ਗਸ਼ਤਾਂ ਕਰ ਸ਼ਰਰਾਰਤੀ ਅਨਸਰਾਂ ਤੇ ਨਿਕੇਲ ਕੱਸੀ ਜਾ ਰਹੀ ਹੈ। ਇਸੇ ਤਹਿਤ ਹੀ ਰਛਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇਸਪੈਕਟਰ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ.ਮ.ਸ, ਡਰੱਗ ਇਸਪੈਕਟਰ ਨੌਡਲ ਅਫਸਰ ਅਤੇ ਸਨਿਫਰ ਡੋਗ ਸੁਕਾਡ ਪੁਲਿਸ ਪਾਰਟੀ ਵੱਲੋਂ ਕੋਟਕਪੂਰਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਨਾਕਾ ਲਗਾ ਕੇ ਵਹੀਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ । ਇਸ ਮੌਕੇ ਇਸਪੈਕਟਰ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸਿਟੀ ਸ੍ਰੀ ਮੁਕਤਸਰ ਸਾਹਿਬ ਵਿੱਚ ਅਲੱਗ ਅਲੱਗ ਥਾਵਾਂ ਪਰ ਨਾਕਾ ਬੰਦੀ ਕੀਤੀ ਗਈ ਹੈ ਜਿਸ ਤਹਿਤ ਪੁਲਿਸ ਵੱਲੋਂ ਨਾਕੇ ਪਰ ਵਹੀਕਲਾ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਜਿਲ੍ਹਾਂ ਅੰਦਰ ਅਮਨ ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਦਾ ਪੂਰਨ ਧਿਆਨ ਰੱਖਿਆ ਜਾਵੇ। ਇਸ ਮੌਕੇ ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਕੇ ਵਹੀਕਲ ਨਹੀ ਚਲਾਉਣਾ ਚਾਹੀਦਾ ਨਾਲ ਹੀ ਉਨ੍ਹਾਂ ਨੇ ਕਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਕਰ ਲਈ ਜਾਣਕਾਰੀ ਦਿੰਦਿਆ ਕਿਹਾ ਕਿ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ , ਭੀੜ ਵਾਲੀਆ ਥਾਵਾਂ ਤੇ ਜਾਣ ਤੋਂ ਦੂਰੀ ਬਣਾ ਕਿ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਿ ਜੇਕਰ ਤਹਾਨੂੰ ਕੋਈ ਸ਼ੱਕੀ ਵਸਤੂ ਮਿਲਦੀ ਹੈ ਜਾਂ ਤੁਸੀ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈਲਪ ਲਾਇਨ ਨੰਬਰ 80549-42100, 112 ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।