ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਸੁਖਪਾਲ ਸਿੰਘ ਢਿੱਲੋਂ) - 40 ਮੁਕਤਿਆਂ ਦੀ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦੂਰੋਂ ਨੇੜਿਓਂ ਪੁੱਜ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਧਾ ਨਾਲ ਮੱਥਾ ਟੇਕਿਆ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਵਰਨਣਯੋਗ ਹੈ ਕਿ ਰਾਤ ਨੂੰ 12 ਵਜੇ ਤੋਂ ਬਾਅਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ । ਪਿੰਡਾਂ ਦੇ ਲੋਕ ਟਰੈਕਟਰਾਂ ਟਰਾਲੀਆਂ ਤੇ ਚੜ੍ਹ ਕੇ ਵੀ ਆਏ । ਸੰਗਤਾਂ ਲਈ ਥਾਂ ਥਾਂ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ।
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
January 14, 2022
0