ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ , ਦਿੱਤਾ ਮੰਗ ਪੱਤਰ

bttnews
0

  ਵਰਕਰਾਂ ਤੇ ਹੈਲਪਰਾਂ ਦੀਆਂ ਡਿਊਟੀਆਂ ਚੋਣਾਂ ਵਿੱਚ ਨਾ ਲਗਾਈਆਂ ਜਾਣ : ਹਰਗੋਬਿੰਦ ਕੌਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੁੱਖ ਚੋਣ ਕਮਿਸ਼ਨਰ  ਨੂੰ ਮਿਲਿਆ , ਦਿੱਤਾ ਮੰਗ ਪੱਤਰ

ਚੰਡੀਗੜ੍ਹ , 19 ਜਨਵਰੀ (ਸੁਖਪਾਲ ਸਿੰਘ ਢਿੱਲੋਂ)-
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇੱਕ ਵਫਦ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਮੁੱਖ ਚੋਣ ਕਮਿਸ਼ਨਰ ਡਾਕਟਰ ਕਰਨਾ ਰਾਜੂ ਨੂੰ ਮਿਲਿਆ ਤੇ ਉਹਨਾਂ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ । ਵਰਨਣਯੋਗ ਹੈ ਕਿ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਪੋਲਿੰਗ ਅਫ਼ਸਰ ਦੇ ਤੌਰ ਤੇ ਲਗਾਈਆਂ ਜਾ ਰਹੀਆਂ ਹਨ । ਵਫ਼ਦ ਦੀ ਗੱਲ ਸੁਣ ਕੇ ਮੁੱਖ ਚੋਣ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਆਂਗਣਵਾੜੀ ਹੈਲਪਰਾਂ ਦੀਆਂ ਡਿਊਟੀਆਂ ਨਹੀਂ ਲਗਾਈਆਂ ਜਾਣਗੀਆਂ , ਪਰ ਜਿਥੇ ਕਿਤੇ ਸਟਾਫ਼ ਦੀ ਵੱਡੀ ਘਾਟ ਨਜ਼ਰ ਆਈ ਤੇ ਹੋਰ ਮੁਲਾਜ਼ਮ ਨਾ ਮਿਲ ਸਕੇ ਤਾਂ ਸਿਰਫ ਉਥੇ ਹੀ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ । ਹਰਗੋਬਿੰਦ ਕੌਰ ਨੇ ਦੱਸਿਆ ਕਿ ਉਹਨਾਂ ਨੇ ਇਹ ਮਸਲਾ ਵੀ ਉਠਾਇਆ ਕਿ ਚੋਣਾਂ ਦੌਰਾਨ ਦੂਜੇ ਮੁਲਾਜ਼ਮਾਂ ਦੇ ਬਰਾਬਰ ਆਂਗਣਵਾੜੀ ਵਰਕਰਾਂ ਨੂੰ ਭੱਤਾ ਨਹੀਂ ਦਿੱਤਾ ਜਾਂਦਾ । ਜਦੋਂ ਕਿ ਸਾਡੀ ਮੰਗ ਹੈ ਕਿ ਚੋਣਾਂ ਵਿੱਚ ਡਿਊਟੀਆਂ ਦੇਣ ਵਾਲਿਆਂ ਨੂੰ ਭੱਤਾ  ਇੱਕੋ ਜਿਹਾ ਦਿੱਤਾ ਜਾਵੇ । ਇਸ ਸਮੇਂ ਬਲਜੀਤ ਕੌਰ ਕੁਰਾਲੀ ਤੇ ਰਜਵੰਤ ਕੌਰ ਬੱਲੋਮਾਜਰਾ ਮੌਜੂਦ ਸਨ ।

Post a Comment

0Comments

Post a Comment (0)