ਅਦਾਕਾਰ ਦੀਪ ਸਿੱਧੂ ਦਾ ਸੜਕ ਹਾਦਸੇ ਵਿਚ ਦਿਹਾਂਤ
February 15, 2022
0
ਲੁਧਿਆਣਾ, 15 ਫਰਵਰੀ : ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ । ਦੀਪ ਸਿੱਧੂ ਜੋਰਾ ਦਸ ਨੰਬਰਿਆ ਸਮੇਤ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ ।