ਸ੍ਰੀ ਮੁਕਤਸਰ ਸਾਹਿਬ, 27 ਮਾਰਚ (BTTNEWS)- ਸੰਦੀਪ ਕੁਮਾਰ ਮਲਿਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾਂ ਅੰਦਰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਕਾਮਯਾਬੀ ਮਿਲੀ ਜਿਸ ਮੋਹਨ ਲਾਲ ਕਪਤਾਨ ਪੁਲਿਸ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 25000 ਨਸ਼ੀਲੀਆਂ ਗੋਲੀਆਂ ਸਮੇਤ 03 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਐਸ.ਐਸ.ਪੀ ਨੇ ਦੱਸਿਆਂ ਕਿ ਸ:ਥ: ਜਸਵੀਰ ਸਿੰਘ ਸੀ.ਆਈ.ਏ.ਸਟਾਫ ਸ੍ਰੀ ਮੁਕਤਸਰ ਸਾਹਿਬ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਥਰਾਜਵਾਲਾ ਤੋ ਪਿੰਡ ਲਾਲਬਾਈ ਨੂੰ ਜਾ ਰਹੇ ਸੀ ਤਾਂ ਇੱਕ ਵਰਨਾ ਕਾਰ ਨੂੰ ਸ਼ੱਕ ਦੀ ਬਿਨਾਂ ਪਰ ਰੋਕ ਕੇ ਚੈੱਕ ਕੀਤਾ ਤਾਂ ਉਹਨਾਂ ਪਾਸ ਕੁੱਝ ਨਸ਼ੀਲੀ ਵਸਤੂ ਹੋਣ ਦੇ ਸ਼ੱਕ ਤੇ ਰੋਕਿਆ ਗਿਆ ਅਤੇ ਵਰਨਾ ਕਾਰ ਵਿੱਚ ਮਜੂਦ ਤਿੰਨ ਨੌਜਵਾਨਾਂ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੱਬਰ ਪੁੱਤਰ ਜਗਦੀਪ ਸਿੰਘ ਵਾਸੀ ਪਿੰਡ ਚੰਨੂੰ ਥਾਣਾ ਲੰਬੀ, ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਜਗਦੀਪ ਸਿੰਘ ਵਾਸੀ ਪਿੰਡ ਚੰਨੂੰ ਥਾਣਾ ਲੰਬੀ, ਸੋਨੂੰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸਿੰਘੇਵਾਲਾ ਥਾਣਾ ਲੰਬੀ ਦੱਸਿਆ ਤੁਰੰਤ ਸ੍ਰੀ ਜਸਪਾਲ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜ਼ਨ ਮਲੋਟ ਦੀ ਮਜੂਦਗੀ ਵਿੱਚ ਇਸ ਤੋ ਬਾਅਦ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੋਰਾਨ ਕਾਰ ਦੀ ਡਿੱਗੀ ਵਿੱਚ ਪਿਆ ਇੱਕ ਗੱਟਾ ਰੰਗ ਚਿੱਟਾ ਬ੍ਰਾਮਦ ਹੋਇਆ ਜਿਸ ਵਿੱਚੋ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬ੍ਰਾਂਮਦ ਹੋਈਆਂ। ਜਿਹਨਾਂ ਦੀ ਗਿਣਤੀ ਕਰਨ ਤੇ ਕੁੱਲ 25000 ਨਸ਼ੀਲੀਆਂ ਗੋਲੀਆਂ ਹੋਈਆ ਪਾਈਆ ਗਈਆ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾਂ ਨੰ: 56 ਮਿਤੀ 26.03.2022 ਅ/ਧ 22ਸੀ/61/85 ਐਨ.ਡੀ.ਪੀ.ਐਸ. ਐਕਟ ਥਾਣਾ ਲੰਬੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸ਼ਟਰ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ।
1. ਗੁਰਪ੍ਰੀਤ ਸਿੰਘ ਉਰਫ ਗੱਬਰ ਪੁੱਤਰ ਜਗਦੀਪ ਸਿੰਘ ਵਾਸੀ ਚੰਨੂੰ ਪਰ ਪਹਿਲਾਂ ਵੀ ਥਾਣਾ ਸੰਗਰੀਆ ਜਿਲ੍ਹਾ ਹਨੂੰਮਾਨਗੜ੍ਹ ਰਾਜਸਥਾਨ ਵਿਖੇ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਰਜਿਸਟਰ ਹੈ।
2. ਸੋਨੂੰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸਿੰਘੇਵਾਲਾ ਥਾਣਾ ਲੰਬੀ ਪਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਡੱਬਵਾਲੀ ਵਿਖੇ ਨਸ਼ੀਲੀਆਂ ਗੋਲੀਆਂ ਦੀ ਬ੍ਰਾਮਦਗੀ ਦਾ ਮੁਕੱਦਮਾ ਦਰਜ ਰਜਿਸਟਰ ਹੈ।
ਇਸ ਤੋਂ ਇਲਾਵਾ ਇਹ ਹੁਣੇ ਹੁਣੇ ਜਾਣਕਾਰੀ ਮਿਲੀ ਹੈ ਕਿ ਨਾਰਕੋਟਿੱਕ ਸੈੱਲ ਮਲੋਟ, ਵੱਲੋਂ ਇੱਕ ਵਿਅਕਤੀ ਨੂੰ ਸ਼ੱਕ ਦੀ ਬਿਨ੍ਹਾਂ ਤੇ ਰੋਕਿਆ ਜਿਸ ਤੇ ਡੀ.ਐਸ.ਪੀ ਮਲੋਟ ਦੀ ਮਜੂਦਗੀ ਤੇ 10000 ਨਸ਼ੀਲਆ ਗੋਲੀਆ ਬ੍ਰਾਮਦ ਕਰ ਲਈਆਂ ਜਿਸ ਤਹਿਤ ਅੱਗੇ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀ ਤੇ ਲੰਬੀ ਥਾਣੇ ਮੁਕੱਦਮਾਂ ਦਰਜ ਕੀਤਾ ਜਾ ਰਿਹਾ ਹੈ।