ਸ੍ਰੀ ਮੁਕਤਸਰ ਸਾਹਿਬ , 23 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਔਰਤ ਤੇ ਬਾਲ ਭਲਾਈ ਸੰਸਥਾ ਪੰਜਾਬ ਦੀਆਂ ਅਹੁਦੇਦਾਰਾਂ ਵੱਲੋਂ ਸਾਂਝੇ ਤੌਰ ਤੇ ਮੁਕਤੇ ਮੀਨਾਰ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭੁੱਲਣੀਆਂ ਨਹੀਂ ਚਾਹੀਦੀਆਂ ਅਤੇ ਉਹਨਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ , ਜਸਵਿੰਦਰ ਕੌਰ ਦੋਦਾ , ਰਾਜਿੰਦਰ ਕੌਰ ਮੁਕਤਸਰ , ਚਰਨਜੀਤ ਕੌਰ , ਪਰਨੀਤ ਕੌਰ , ਸੁਖਵਿੰਦਰ ਕੌਰ ਦੋਦਾ , ਕਰਮਜੀਤ ਕੌਰ ਫੱਤਣਵਾਲਾ , ਕਰਮਜੀਤ ਕੌਰ ਬਲਮਗੜ੍ਹ , ਮਧੂ ਅਤੇ ਵੀਨਾ ਫੱਤਣਵਾਲਾ ਮੌਜੂਦ ਸਨ ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
March 23, 2022
0
Tags