ਤਰਨਤਾਰਨ 23 ਮਾਰਚ ( ਗੁਰਕੀਰਤ)- ਖੇਮਕਰਨ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਜਸਵਿੰਦਰ ਸਿੰਘ ਰੰਧਾਵਾ ਅਤੇ ਸੁਖਪਾਲ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਖੇਮਕਰਨ ਦੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪੱਤਰਕਾਂਰਾ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਜੋ ਪਿਛਲੇ ਲੰਮੇਂ ਸਮੇਂ ਤੋਂ ਖੇਮਕਰਨ ਵਿੱਚ ਵਿਕਾਸ ਕਾਰਜ ਰੁਕੇ ਹੋਏ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣਗੇ, ਉਨਾਂ ਕਿਹਾ ਕਿ ਅਸੀ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਅਪੀਲ ਕਰਦੇ ਹਾਂ ਕਿ ਖੇਮਕਰਨ ਦੇ ਸਰਕਾਰੀ ਹਸਪਤਾਲ ਵਿੱਚ ਜਲਦ ਤੋਂ ਜਲਦ ਡਾਕਟਰਾਂ ਦੀ ਪੂਰਤੀ ਕਰਵਾਈ ਜਾਵੇ । ਤਾਂ ਜੋ ਹਲਕੇ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ 50 ਕਿਲੋਮੀਟਰ ਦੂਰ ਅਮ੍ਰਿਤਸਰ ਜਾ ਤਰਨਤਾਰਨ ਨਾ ਜਾਣਾ ਪਵੇ । ਇਸ ਮੀਟਿੰਗ ਵਿੱਚ ਪਾਣੀ ਦੀ ਨਿਕਾਸੀ, ਸਕੂਲਾਂ, ਅਤੇ ਨਸ਼ੇ ਵਰਗੇ ਮੁੱਦਿਆਂ ਤੇ ਵੀ ਚਰਚਾ ਹੋਈ। ਇਸ ਮੌਕੇ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਹੋਰ ਵੀ ਵਰਕਰ ਹਾਜ਼ਰ ਸਨ।