ਪੰਜਾਬੀ ਗਾਇਕ, ਨਿਰਮਾਤਾ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਨਵੀਂ ਪੰਜਾਬੀ ਫਿਲਮ 'ਮਾ' ਦੇ ਨਾਲ ਜਲਦ ਹੀ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫਿਲਮ ਦਾ ਐਲਾਨ ਸੋਸ਼ਲ ਮੀਡੀਆ ਪੋਸਟ ਪਾ ਕੇ ਕੀਤਾ । ਰਾਣਾ ਰਣਬੀਰ ਦੀ ਲਿਖਤ ਇਹ ਫਿਲਮ ਮਾਂ ਦੇ ਨਾਮ ਸਮਰਪਿਤ ਕੀਤੀ ਹੈ, ਜਿਵੇਂ ਸਭ ਜਾਣਦੇ ਹਨ ਕਿ ਰਾਣਾ ਰਣਬੀਰ ਦੀ ਹੀ ਲਿਖੀ ਫਿਲਮ ਅਸੀਸ ਨੂੰ ਵੀ ਦਰਸ਼ਕਾਂ ਵੱਲੋਂ ਬਹੁਤ ਪਿਆਰ ਮਿਲਿਆ ਸੀ। ਮਾ ਫਿਲਮ ਵਿੱਚ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ, ਦਿਵਿਆ ਦੱਤਾ, ਬੱਬਲ ਰਾਏ ਅਤੇ ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਫਿਲਮ ਦੀ ਸਟਾਰ ਕਾਸਟ ਤੋਂ ਪਤਾ ਲੱਗਦਾ ਹੈ ਕਿ ਇਸ 'ਚ ਬਹੁਤ ਕੁਝ ਖਾਸ ਦੇ ਮਜ਼ੇਦਾਰ ਦੇਖਣ ਨੂੰ ਮਿਲੇਗਾ। ਗਿੱਪੀ ਗਰੇਵਾਲ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰ ਕੀਤਾ ਹੈ। ਉਨ੍ਹਾਂ ਨੇ ਫਿਲਮ ਦਾ ਪੋਸਟਰ ਸਾਂਝਾ ਕੀਤਾ, ਫਿਲਮ ਮਾਂ ਦਿਵਸ ਦੇ ਮੌਕੇ 'ਤੇ, ਵਰਲਡ ਵਾਈਡ 6 ਮਈ 2022 ਨੂੰ ਰਿਲੀਜ਼ ਹੋ ਰਹੀ ਹੈ।
ਰਾਣਾ ਰਣਬੀਰ ਦੀ ਲਿਖੀ ਅਸੀਸ ਤੋਂ ਬਾਅਦ ਹੁਣ "ਮਾ" ਫਿਲਮ ਕਰੇਗੀ ਦਰਸ਼ਕਾਂ ਦੀਆਂ ਅੱਖਾਂ ਨਮ
March 31, 2022
0