ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ

bttnews
0

  ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ

ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ /ਤਰਨਤਾਰਨ , 24 ਮਾਰਚ, (ਗੁਰਕੀਰਤ)-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।


ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post a Comment

0Comments

Post a Comment (0)