ਸ੍ਰੀ ਮੁਕਤਸਰ ਸਾਹਿਬ, (ਜਸਵਿੰਦਰ ਸਿੰਘ ਬਿੱਟਾ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਮੁਕਤਸਰ ਲੰਬੀ ਮਲੋਟ ਰਿਜ਼ਰਵ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈ ਹੈ ਅਤੇ ਗਿੱਦੜਬਾਹਾ ਵਿਧਾਨ ਸਭਾ ਦੀ ਸੀਟ ਕਾਂਗਰਸ ਪਾਰਟੀ ਦੇ ਖਾਤੇ ਵਿਚ ਗਈ
ਸਵਰਗੀ ਏ ਮੈਂਬਰ ਪਾਰਲੀਮੈਂਟ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11396 ਵੋਟਾਂ ਨਾਲ ਹਰਾ ਦਿੱਤਾ ਜ਼ਿਕਰਯੋਗ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸੂਬੇ ਵਿੱਚ ਪੰਜ ਵਾਰ ਮੁੱਖ ਮੰਤਰੀ ਰਹੇ ਅੱਜ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ
ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਨੂੰ 34194 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ
ਵਿਧਾਨ ਸਭਾ ਹਲਕਾ ਮਲੋਟ ਰਿਜ਼ਰਵ ਤੋਂ ਡਾ ਬਲਜੀਤ ਕੌਰ ਨੇ ਆਪਣੇ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਹਰਪ੍ਰੀਤ ਸਿੰਘ ਨੂੰ 39721 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ
ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਸਰਕਾਰ ਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 1278 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ