ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਖੁੱਡੀਆਂ

bttnews
0
ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ:  ਖੁੱਡੀਆਂ

ਲੰਬੀ,ਸ੍ਰੀ ਮੁਕਤਸਰ ਸਾਹਿਬ 22 ਅਪ੍ਰੈਲ, (ਚੇਤਨ ਭੂਰਾ)- 
ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ ਸਮਾਗਮਾਂ ਦੀ ਲੜੀ ਤਹਿਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ ਏ ਐਸ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਬਲਾਕ ਪੱਧਰੀ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਸਿਹਤ ਮੇਲੇ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਐਮ ਐਲ ਏ ਲੰਬੀ ਨੇ ਕੀਤੀ।
ਇਸ ਮੇਲੇ ਦੀ ਪ੍ਰਧਾਨਗੀ ਕਰਦਿੰਆਂ ਖੁੱਡੀਆਂ ਨੇ ਕਿਹਾ ਕਿ ਉਹ ਲੰਬੀ ਦਿਹਾਤੀ ਹਲਕੇ ਵਿਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਬਲਾਕ ਪੱਧਰੀ ਸਿਹਤ ਮੇਲੇ ਨੂੰ ਕਾਮਯਾਬ ਬਣਾਉਣ ਲਈ ਕਮਿਊਨਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫਸਰ ਡਾ ਪਵਨ ਮਿੱਤਲ ਅਤੇ ਸਮੂਹ ਸਟਾਫ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਮੇਲੇ ਦੌਰਾਨ ਰਾਸ਼ਟਰੀ ਬਾਲ ਸੁਰੱਖਿਆ ਕਾਰਜਕਰਮ ਦੇ ਅਧੀਨ ਟੀਮ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੀਹ (30) ਬੀਮਾਰੀਆਂ ਵਿੱਚ ਦਿੱਤੀ ਜਾਣ ਵਾਲੀ ਮੁਫਤ ਮੈਡੀਕਲ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਯੋਗਾ ਕੈਂਪ ਆਦਿ ਵਿੱਚ ਹਿੱਸਾ ਲਿਆ ਗਿਆ।
ਇਸ ਸਿਹਤ ਮੇਲੇ ਦੋਰਾਨ ਡਾਕਟਰ ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਮੇਲੇ ਵਿੱਚ ਵੱਖ ਵੱਖ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ, ਲੋੜਵੰਦਾਂ ਦੇ ਵੱਖ-ਵੱਖ ਟੈਸਟ ਅਤੇ ਐਕਸਰੇ ਕੀਤੇ ਗਏ ਮੁਫ਼ਤ ਦਵਾਇਆਂ ਦਿੱਤੀਆਂ ਗਈਆਂ। ਇਸ ਮੌਕੇ ਲੋੜਵੰਦ ਲਾਭਪਾਤਰੀਆਂ ਦੀ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ। ਸਮਾਜ ਸੇਵੀ ਸੰਸਥਾਵਾਂ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਖੂਨਦਾਨ ਦਾ ਕੈਂਪ ਵੀ ਲਗਾਇਆ ਗਿਆ।
ਸਿਹਤ ਮੇਲੇ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਹੀਟ ਵੇਵ, ਡੇੰਗੁ, ਮਲੇਰੀਆ, ਕੋਵਿਡ ਵੈਕਸੀਨੇਸ਼ਨ ਸਬੰਧੀ ਵੀ ਜਾਗਰੂਕਤਾ ਕੀਤਾ ਗਿਆ ।
ਸਿਹਤ ਮੇਲੇ ਵਿੱਚ ਪੋਸ਼ਣ ਅਭਿਆਨ, ਫਿਟ ਇੰਡੀਆ, 108 ਐਂਬੂਲੈਂਸ ਸਰਵਿਸ ਦੀਆਂ ਸਟਾਲਾਂ ਲਗਾਇਆਂ ਗਈਆਂ ਅਤੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸਿਹਤ ਮੇਲੇ ਵਿਚ ਡਾਕਟਰ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜ਼ਨ , ਮਾਸ ਮੀਡੀਆਂ ਅਫਸਰ ਸੁਖਮੰਦਰ ਸਿੰਘ ਉਚੇਚੇ ਤੋਰ ਤੇ ਹਾਜ਼ਰ ਹੋਏ।

Post a Comment

0Comments

Post a Comment (0)