ਸਿਹਤ ਵਿਭਾਗ ਵੱਲੋਂ 29 ਅਪ੍ਰੈਲ 2022 ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਟੀਕਾਕਰਣ ਹਫ਼ਤਾ।
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ, (BTTNEWS)- ਵਿਸ਼ਵ ਟੀਕਾਕਰਣ ਹਫ਼ਤੇ ਦੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ 29 ਅਪ੍ਰੈਲ ਤੱਕ ਵਿਸ਼ੇਸ਼ ਟੀਕਾਕਰਣ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ 29 ਅਪ੍ਰੈਨ ਤੱਕ ਵਿਸ਼ੇਸ਼ ਟੀਕਾਕਰਣ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਣ ਤੋਂ ਵਾਂਝੇ ਰਹਿ ਗਏ ਬੱਚਿਆ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਣ ਕੀਤਾ ਜਾ ਸਕੇ।
ਉਹਨਾਂ ਦੱਸਿਆ ਕਿ 5 ਸਾਲ, 10 ਸਾਲ ਅਤੇ 16 ਸਾਲ ਦੇ ਬੱਚਿਆਂ ਦੀ ਡੀ.ਪੀ.ਟੀ. ਅਤੇ ਟੀ.ਡੀ. ਵੈਕਸੀਨ ਦੀ ਬੂਸਟਰ ਖੁਰਾਕ ਲਗਾਉਣ ਲਈ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੈਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਅੱਜ ਡਾ ਬੰਦਨਾਂ ਬਾਂਸਲ ਜਿਲ੍ਹਾ ਟੀਕਾਕਰਣ ਅਫ਼ਸਰ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਜ਼ਟ ਕੀਤਾ ਅਤੇ ਮੁਹਿੰਮ ਦਾ ਜ਼ਾਇਜਾਂ ਲਿਆ।
ਇਸ ਸਮੇਂ ਉਹਨਾਂ ਕਿਹਾ ਕਿ ਬੱਚਿਆਂ ਦੇ ਰੂਟੀਨ ਟੀਕਾਕਰਣ ਤੋਂ ਬਾਅਦ 5 ਸਾਲ ਦੀ ੳਮਰ ਤੇ ਡੀ.ਪੀ.ਟੀ. ਦੀ ਬੂਸਟਰ ਖੁਰਾਕ ਦੇਣੀ ਚਾਹੀਦੀ ਹੈ ਅਤੇ 10 ਤੋਂ 16 ਸਾਲ ਦੀ ਉਮਰ ਤੇ ਟੀ.ਡੀ. ਦਾ ਟੀਕਾਕਰਣ ਲਗਾਉਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਵਿੱਚ ਬਿਮਾਰੀਆਂ ਨਾਲ ਲੜਣ ਦੀ ਸ਼ਕਤੀ ਬਣੀ ਰਹੇ। ਇਸ ਸਮੇਂ ਵਿਨੋਦ ਖੁਰਾਣਾ, ਅਵਤਾਰ ਸਿੰਘ ਅਤੇ ਰਵਿੰਦਰ ਕੌਰ ਹਾਜ਼ਰ ਸਨ।