ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ, (BTTNEWS)- ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ ਤੌਰ ਤੇ ਤੰਗ ਪ੍ਰੇਸਾਨੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਮਨਜਿੰਦਰ ਸਿੰਘ ਕਾਕਾ ਉੜਾਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਮੇਘ ਰਾਜ ਦੋਦਾ ਚੇਅਰਮੈਨ,ਰਾਜੀਵ ਕੁਮਾਰ ਕਾਕਾ ਗਾਂਧੀ ਸੀਨੀਅਰ ਮੀਤ ਪ੍ਰਧਾਨ,ਨਵਦੀਪ ਸਿੰਘ ਬਿੱਲੂ, ਪੀਪਲ ਸਿੰਘ,ਹਰਚਰਨ ਸਿੰਘ ਸਮਾਘ, ਗੁਰਤਾਰ ਸਿੰਘ ਜਿ਼ਲ੍ਹਾ ਫੂਡ ਸਪਲਾਈ ਅਫਸਰ, ਸੁਪਰਵਾਈਜਰ ਮਾਰਕੀਟ ਕਮੇਟੀ ਕਲਗਾ ਸਿੰਘ ਵੀ ਮੌਜੂਦ ਸਨ।