ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ

bttnews
0
- ਸਰਬਸੰਮਤੀ ਨਾਲ ਚੋਣ ਕਰਕੇ ਗੁਰਮੀਤ ਕੌਰ ਗੋਨੇਆਣਾ ਨੂੰ ਬਣਾਇਆ ਗਿਆ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ -

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਬਠਿੰਡਾ ਦੀ ਮੀਟਿੰਗ ਹੋਈ
ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਬਠਿੰਡਾ ਦੀ ਮੀਟਿੰਗ ਹੋਈ
ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਹਰਗੋਬਿੰਦ ਕੌਰ
ਬਠਿੰਡਾ/ਸ੍ਰੀ ਮੁਕਤਸਰ ਸਾਹਿਬ , 12 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)-
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਲਈ ਯੂਨੀਅਨ ਨਾਲ ਇੱਕ ਢਾਲ ਬਣਕੇ ਖੜਿਆ ਜਾਵੇ । ਕਿਉਂਕਿ ਏਕੇ ਤੋਂ ਬਿਨਾਂ ਸੰਘਰਸ਼ ਜਿੱਤੇ ਨਹੀਂ ਜਾਂਦੇ । ਉਹਨਾਂ ਕਿਹਾ ਕਿ ਯੂਨੀਅਨ ਨੇ ਹੁਣ ਤੱਕ ਜਿੰਨੇ ਵੀ ਸੰਘਰਸ਼ ਜਿੱਤੇ ਹਨ ਪ੍ਰਾਪਤੀਆਂ ਕੀਤੀਆਂ ਹਨ ਉਹ ਵਰਕਰਾਂ ਤੇ ਹੈਲਪਰਾਂ ਦੀ ਸ਼ਕਤੀ ਦੀ ਦੇਣ ਹੈ । ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸੂਬੇ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ । ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ । ਸਾਲ 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ । 
        ਇਸੇ ਦੌਰਾਨ ਸਰਬਸੰਮਤੀ ਨਾਲ ਜ਼ਿਲਾ ਬਠਿੰਡਾ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ । ਜਿਸ ਦੌਰਾਨ ਗੁਰਮੀਤ ਕੌਰ ਗੋਨੇਆਣਾ ਨੂੰ ਜ਼ਿਲਾ ਬਠਿੰਡਾ ਦਾ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਛਿੰਦਰਪਾਲ ਕੌਰ ਭਗਤਾ ਨੂੰ ਸਰਪਰਸਤ , ਲਾਭ ਕੌਰ ਪਥਰਾਲਾ ਨੂੰ ਸੀਨੀਅਰ ਮੀਤ ਪ੍ਰਧਾਨ , ਸਰਬਜੀਤ ਕੌਰ ਮਹਿਰਾਜ ਨੂੰ ਮੀਤ ਪ੍ਰਧਾਨ , ਪਰਮਜੀਤ ਕੌਰ ਰੁਲਦੂ ਵਾਲਾ ਨੂੰ ਜਨਰਲ ਸਕੱਤਰ , ਰੀਟਾ ਰਾਣੀ ਮੌੜ ਤੇ ਜਸਵਿੰਦਰ ਕੌਰ ਭਗਤਾ ਨੂੰ ਸਹਾਇਕ ਸਕੱਤਰ , ਸੋਮਾ ਰਾਣੀ ਪਰਸ ਰਾਮ ਨਗਰ ਨੂੰ ਵਿੱਤ ਸਕੱਤਰ , ਕਿਰਪਾਲ ਕੌਰ ਵਾਲਿਆ ਵਾਲੀ ਨੂੰ ਸਹਾਇਕ ਵਿੱਤ ਸਕੱਤਰ , ਅੰਮ੍ਰਿਤਪਾਲ ਕੌਰ ਬੱਲੂਆਣਾ ਨੂੰ ਜਥੇਬੰਧਕ ਸਕੱਤਰ , ਸਤਵੰਤ ਕੌਰ ਰਾਮਾ ਨੂੰ ਪ੍ਰੈਸ ਸਕੱਤਰ , ਮਨਪ੍ਰੀਤ ਕੌਰ ਸਿਵੀਆ ਨੂੰ ਪ੍ਰਚਾਰ ਸਕੱਤਰ ਅਤੇ ਮਨਪ੍ਰੀਤ ਕੌਰ ਨਥਾਣਾ ਨੂੰ ਐਡੀਟਰ ਬਣਾਇਆ ਗਿਆ । ਇਸ ਤੋਂ ਇਲਾਵਾ 30 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ।

Post a Comment

0Comments

Post a Comment (0)