ਜਿਲ੍ਹਾ ਪੁਲਿਸ ਮੁੱਖੀ ਵੱਲੋਂ ਕੇਕ ਕੱਟ ਕੇ ਜਵਾਨਾਂ ਦਾ ਜਨਮ ਦਿਨ ਮਨਾਇਆ ਗਿਆ

bttnews
0

ਜਿਲ੍ਹਾ ਪੁਲਿਸ ਮੁੱਖੀ ਵੱਲੋਂ ਕੇਕ ਕੱਟ ਕੇ ਜਵਾਨਾਂ ਦਾ ਜਨਮ ਦਿਨ ਮਨਾਇਆ ਗਿਆ

 ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ (BTTNEWS)- ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਸੀਨੀਅਰ ਪੁਲਿਸ ਕਪਤਾਨ ਸ੍ਰੀ ਧਰੁੂਮਨ ਐੱਚ ਨਿੰਬਲੇ ਆਈ.ਪੀ.ਐਸ ਵੱਲੋਂ ਇੱਕ ਵੱਖਰੀ ਪਿਰਤ ਪਾਉਂਦਿਆਂ ਇਸ ਜਿਲ੍ਹਾ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਦਾ 04 ਅਪ੍ਰੈਲ ਵਾਲੇ ਦਿਨ ਆਪਣੇ ਦਫਤਰ ਵਿੱਖੇ ਬਕਾਇਦਾ ਕੇਕ ਕੱਟ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਇਹਨਾ ਪੁਲਿਸ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਨਾਲ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਰੀਕ ਹੁੰਦਿਆਂ ਉਨ੍ਹਾਂ ਦੇ ਨਾਲ ਕੁੱਝ ਪਲ ਵੀ ਸਾਂਝੇ ਕੀਤੇ ਗਏ ਅਤੇ ਨਾਲ ਹੀ ਉਨ੍ਹਾਂ ਦੇ ਬੇਹਿਤਰ ਭਵਿੱਖ ਦੀ ਕਾਮਨਾ ਕਰਦਿਆਂ ਉਹਨਾ ਨੂੰ ਬਕਾਇਦਾ ਵਧਾਈ ਵੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਵਿਭਾਗੀ ਤੌਰ ਤੇ ਮਿਲੀਆਂ ਹਦਾਇਤਾਂ ਮੁਤਾਬਿਕ ਜਿੱਥੇ ਅਸੀ ਜਵਾਨਾਂ ਤੋਂ ਇਮਾਨਦਾਰੀ ਅਤੇ ਮਿਹਨਤ ਨਾਲ ਸਖਤ ਡਿਊਟੀ ਦੀ ਉਮੀਦ ਕਰਦੇ ਹਾਂ ਉੱਥੇ ਨਾਲ ਹੀ ਸਾਡਾ ਇਹ ਵੀ ਫਰਜ਼ ਬਣਦਾ ਹੈ ਕਿ ਅਸੀ ਉਨ੍ਹਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਰੀਕ ਹੋਈਏ। ਉਨ੍ਹਾਂ ਅੱਗੇ ਕਿਹਾ ਕਿ ਜਿਸ ਪ੍ਰਕਾਰ ਆਮ ਪਬਲਿਕ ਨੂੰ ਅਮਨ ਕਾਨੂੰਨ ਅਤੇ ਇੰਨਸਾਫ ਦੇਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਹੰਮੇਸ਼ਾ ਤੱਤਪਰ ਹੈ ਇਸੇ ਪ੍ਰਕਾਰ ਅਸੀਂ ਆਪਣੇ ਮਤਾਹਿਤ ਜਵਾਨਾਂ ਨੂੰ ਹਰ ਪ੍ਰਕਾਰ ਦੀ ਸੁੱਖ ਸਹੂੁਲਤ ਅਤੇ ਖੁਸ਼ੀਆਂ ਦੇ ਮੌਕੇ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਹਰ ਤਰਾਂ ਦੇ ਸਹਿਯੋਗ ਲਈ ਵਚਨਬੱਧ ਹਾਂ। ਇਸ ਮੌਕੇ ਜਿਨ੍ਹਾਂ ਪੁਲਿਸ ਅਧਿਕਾਰੀਆਂ/ਕ੍ਰਮਚਾਰੀਆਂ ਦੇ ਜਨਮ ਦਿਨ ਮਨਾਅਿਾ ਗਿਆ ਉਹਨਾਂ ਵਿੱਚ ਸ.ਅਮਰਜੀਤ ਸਿੰਘ ਡੀ.ਐਸ.ਪੀ ਸ.ਮ.ਸ, ਸ੍ਰੀ ਨਰਿੰਦਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਮੰਦਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ (ਸਾਰੇ ਥਾਣੇਦਾਰ), ਜਗਦੀਪ ਸਿੰਘ, ਰਮਨਦੀਪ ਸਿੰਘ, ਹਰਕੀਰਤ ਸਿੰਘ, ਇੰਦਰਜੀਤ ਸਿੰਘ, ਯਸ਼ੂ ਧਵਨ, ਮਨਜੀਤ ਸਿੰਘ ( ਸਾਰੇ ਪੁਲਿਸ ਕ੍ਰਮਚਾਰੀ), ਮਨਜੀਤ ਸਿੰਘ, ਗੁਰਮੀਤ ਸਿੰਘ, ਜਸਕਰਨ ਸਿੰਘ (ਸਾਰੇ ਪੀ.ਐਚ.ਜੀ ਜਵਾਨ) ਸ਼ਾਮਿਲ ਸਨ। ਇਸ ਮੌਕੇ ਸ੍ਰੀ ਜਗਦੀਸ਼ ਬਿਸ਼ਨੋਈ ਕਪਤਾਨ ਪੁਲਿਸ ਸਥਾਨਕ ਅਤੇ ਸ੍ਰੀ ਮੋਹਨ ਲਾਲ ਕਪਤਾਨ ਪੁਲਿਸ (ਡੀ), ਸ੍ਰੀ ਮਾਨਵਜੀਤ ਸਿੰਘ ਡੀ.ਐਸ.ਪੀ  ਨੇ ਵੀ ਇਨ੍ਹਾਂ ਜਵਾਨਾਂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਹਨਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਗਈ।  ਵਿਭਾਗ ਦੇ ਲੋਕ ਸੰਪਰਕ ਅਧਿਕਾਰੀ ਜਗਸੀਰ ਸਿੰਘ ਵੱਲੋਂ ਮੀਡੀਆ ਨੂੰ ਇਹ ਜਾਣਕਾਰੀ  ਮੁਹੱਈਆ ਕਰਦਿਆਂ ਦੱਸਿਆ ਗਿਆ ਕਿ ਪੁਲਿਸ ਕਰਮਚਾਰੀਆਂ ਦੇ ਹੌਸਲਾ ਅਫਜ਼ਾਈ ਲਈ ਜਿਲਾ ਪੁਲਿਸ ਮੁਖੀ ਵੱਲੋਂ ਇਹ ਪਿਰਤ ਲਗਾਤਾਰ ਜਾਰੀ ਰੱਖੀ ਜਾਵੇਗੀ।

Post a Comment

0Comments

Post a Comment (0)