ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮਾਸਕ ਪਹਿਨਣਾ ਲਾਜਮੀ : DC
April 22, 2022
0
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ, (BTTNEWS)- ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਵਿਨੀਤ ਕੁਮਾਰ ਜਿ਼ਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਜਿ਼ਲ੍ਹਾ ਵਾਸੀਆਂ ਲਈ ‘ਐਡਵਾਈਜ਼ਰੀ’ ਜਾਰੀ ਕੀਤੀ ਹੈ।
ਜਿ਼ਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ ਜਿ਼ਲ੍ਹਾ ਵਾਸੀਆਂ ਲਈ ਭੀੜ-ਭਾੜ ਵਾਲੇ ਸਥਾਨਾਂ ‘ਤੇ ਮਾਸਕ ਜ਼ਰੂਰ ਪਾ ਕੇ ਰੱਖਣਾ ਲਾਜ਼ਮੀ ਹੋਵੇਗਾ। ਜਿ਼ਲ੍ਹਾ ਮੈਜਿਸਟ੍ਰੇਟ ਨੇ ਜਾਰੀ ਹਦਾਇਤਾਂ ਅਨੁਸਾਰ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜਾਂ, ਟੈਕਸੀਆਂ, ਸਿਨੇਮਾ ਹਾਲ, ਸ਼ਾਪਿੰਗ ਮਾਲ, ਸਟੋਰਾਂ, ਕਲਾਸ ਰੂਮਾਂ, ਦਫਤਰਾਂ ਤੇ ਅੰਦਰੂਨੀ ਇਕੱਠਾਂ ਵਿੱਚ ਮਾਸਕ ਲਾਜ਼ਮੀ ਪਾਇਆ ਜਾਵੇ।