ਰੋਜਗਾਰ ਮੇਲਿਆਂ ਵਿਚ ਨਾਮੀ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਸ਼ਿਰਕਤ: ਰਾਜਦੀਪ ਕੌਰ
May 11, 2022
0
ਸ੍ਰੀ ਮੁਕਤਸਰ ਸਾਹਿਬ 11 ਮਈ, (BTTNEWS)- ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਦੇ ਮਿਸ਼ਨ ਤਹਿਤ ਅੱਜ ਮਿਸ ਰਾਜਦੀਪ ਕੌਰ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਪ੍ਰਧਾਨਗੀ ਹੇਠ ਡੀ.ਸੀ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਮੀਟਿੰਗ ਹੋਈ
ਇਸ ਮੀਟਿੰਗ ਵਿੱਚ ਵੱਖ-ਵੱਖ ਕਾਲਜਾਂ, ਆਈ.ਟੀ.ਆਈ ਸੰਸਥਾਵਾਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ 18 ਮਈ 2022 ਨੂੰ ਦੇਸ਼ ਭਗਤ ਕਾਲਜ ( ਪੁਰਾਣਾ ਡੈਂਟਲ ਕਾਲਜ ) ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੋਜਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿੰਨਾ ਦਾ ਸਲਾਨਾ ਪੈਕੇਜ 10 ਲੱਖ ਰੁਪਏ ਤੱਕ ਦਾ ਹੈ।ਇਸ ਰੋਜ਼ਗਾਰ ਮੇਲੇ ਵਿੱਚ ਖਾਸ ਤੋਰ ਤੇ 12 ਵੀ ਤੋਂ ਲੇ ਕੇ ਗਰੇਜੂਏਸ਼ਨ ਪਾਸ ਪ੍ਰਾਰਥੀਆਂ ਲਈ ਨੌਕਰੀਆਂ ਪ੍ਰਾਪਤ ਕਰਨ ਦਾ ਸੁਨਿਹਰੀ ਮੌਕਾ ਹੈ।
ਇਸ ਮੋਕੇ ਉਹਨਾ ਨੇ ਵੱਖ-ਵੱਖ ਕਾਲਜਾਂ, ਆਈ.ਟੀ.ਆਈ ਸੰਸਥਾਵਾਂ ਦੇ ਪ੍ਰਤੀਨਿੱਧਾਂ ਨੂੰ ਕਿਹਾ ਕੇ ਉਹ ਵੱਧ ਤੋਂ ਵੱਧ ਚਾਹਵਾਨ ਬੇਰੋਜਗਾਰ ਪ੍ਰਾਰਥੀਆਂ ਨੂੰ ਇਸ ਜਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਵਿੱਚ ਪਹੁੰਚਣ ਲਈ ਜਾਗੁਰਕ ਕਰਨ ਤਾਂ ਜੋ ਬੇਰੋਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮਹੁੱਈਆਂ ਹੋ ਸਕੇ।
Tags