DC ਵੱਲੋਂ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ

bttnews
0

ਸ਼ਗਨ,ਵਜ਼ੀਫਾ, ਐਕਸਗ੍ਰੇਸ਼ੀਆ,ਮੁਫਤ ਇਲਾਜ,ਪੈਨਸ਼ਨ ਸਮੇਤ ਕਈ ਸਹੂਲਤਾਂ ਦਾ ਲਿਆ ਜਾ ਸਕਦਾ ਲਾਭ

DC ਵੱਲੋਂ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ

 ਸ੍ਰੀ ਮੁਕਤਸਰ ਸਾਹਿਬ 26 ਮਈ (BTTNEWS)-  ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀਆਂ ਵਜੋਂ ਰਜਿਸਟਰਡ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈ ਸਕਣ ।
ਉਨਾਂ ਦੱਸਿਆ ਕਿ ਕਿਰਤ ਵਿਭਾਗ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ। 

ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ ਅਤੇ ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਿਲ ਹਨ।
ਉਹਨਾਂ ਕਿਹਾ ਕਿ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਦਾ ਕੰਮ ਕੀਤਾ ਹੋਵੇ। ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਸਕਦਾ ਹੈ। ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਅਕਾਉਂਟ ਅਤੇ ਪਰਿਵਾਰ ਦੀ ਫੋਟੋ ਹੋਣੀ ਜ਼ਰੂਰੀ ਹੈ।
ਉਹਨਾਂ ਦੱਸਿਆ ਕਿ ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ। 

ਇਨਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜੀਫਾ ਸਕੀਮਾਂ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ,ਦਾਹ ਸੰਸਕਾਰ ਲਈ ਰਾਸ਼ੀ, ਪ੍ਰਸੁਤਾ ਲਾਭ ਸਕੀਮ, ਬਾਲੜੀ ਤੋਹਫ਼ਾ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਿਲ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਂਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਰਜਿਸਟਰਡ ਲਾਭਪਾਤਰੀ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਭਿੰਨ ਭਿੰਨ ਭਲਾਈ ਸਕੀਮਾਂ ਅਧੀਨ ਅਪਲਾਈ ਕਰ ਸਕਦਾ ਹੈ। ਬੋਰਡ ਅਧੀਨ ਲਾਭਪਾਤਰੀ ਰਜਿਸਟ੍ਰੇਸ਼ਨ ਅਤੇ ਸਕੀਮਾਂ ਲਈ ਅਪਲਾਈ ਕਰਨ ਦੀ ਸਾਰੀ ਪ੍ਰਕਿਰਿਆ ਆਨ-ਲਾਈਨ ਸੇਵਾ ਕੇਂਦਰ ਰਾਹੀਂ ਕੀਤੀ ਜਾਂਦੀ ਹੈ।

Post a Comment

0Comments

Post a Comment (0)