ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਤੇ 1500 ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 30 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਵਿਭਾਗ

bttnews
0

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਤੇ 1500 ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 30 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਵਿਭਾਗ

 ਸ੍ਰੀ ਮੁਕਤਸਰ ਸਾਹਿਬ 27 ਜੂਨ (BTTNEWS)- ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ  ਬਚਾਉਣ ਲਈ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ 1500/-ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ਤੇ ਰਜਿਸਟਰਡ ਹੋ ਰਹੇ ਹਨ। ਪੰ੍ਰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ਤੇ ਅਪਲੋਡ ਨਹੀਂ ਕੀਤੀ ਗਈ। 

ਇਸ ਸਬੰਧੀ ਸ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੋਰਟਲ ਤੇ ਰਜਿਸਟ੍ਰਡ ਹੋਣ ਦੀ ਆਖ਼ਰੀ ਮਿਤੀ 30 ਜੂਨ 2022 ਹੈ।  ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ  https://agrimachinerypb.com/home/DSR22 ਤੇ 30 ਜੂਨ 2022 ਤੱਕ ਦਰਜ਼ ਕਰਵਾ ਲੈਣ, ਤਾਂ ਜੋ ਉਨਾਂ ਨੂੰ 1500/-ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਨੇ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸਬੰਧਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ।  ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟੇ੍ਰਸ਼ਨ ਕਰਨ ਸਮੇਂ ਉਸ ਪਾਸ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ। ਅਖ਼ੀਰ ਵਿੱਚ ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ।

Post a Comment

0Comments

Post a Comment (0)