ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ । |
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 1 ਜੂਨ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨਾਲ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਵੱਲੋਂ ਇਕ ਮੀਟਿੰਗ 2 ਜੂਨ ਦਿਨ ਵੀਰਵਾਰ ਨੂੰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਵਿਭਾਗ ਦੇ ਮੁੱਖ ਦਫ਼ਤਰ ਨਾਲ ਸਬੰਧਿਤ ਮੰਗਾਂ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਭਰ ਵਿਚੋਂ ਬਲਾਕ ਪੱਧਰ ਤੇ ਡਾਇਰੈਕਟਰ ਦੇ ਨਾਂ ਮੰਗ ਪੱਤਰ ਭੇਜੇ ਸਨ ਤੇ ਮੀਟਿੰਗ ਲਈ ਸਮਾਂ ਮੰਗਿਆ ਸੀ । ਜਿਸ ਤੋਂ ਬਾਅਦ ਡਾਇਰੈਕਟਰ ਦਫ਼ਤਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ । ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ।