ਚੁੱਪ ਚਪੀਤੇ ਡੇਰਾ ਮੁਖੀ ਜੇਲ੍ਹ ਚੋਂ ਬਾਹਰ, ਇੱਕ ਮਹੀਨੇ ਦੀ ਮੀਲੀ ਪੈਰੋਲ
June 17, 2022
0
ਰੋਹਤਕ 17 ਜੂਨ (BttNews)- ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਮਿਲ ਗਈ ਹੈ। ਅੱਜ ਸਵੇਰੇ 7 ਵਜੇ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਵਿੱਚੋਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਬਾਹਰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਪੈਰੋਲ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ‘ਚ ਰਹੇਗਾ ਡੇਰੀ ਮੁਖੀ। ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਵੀ ਰਾਮ ਰਹੀਮ ਨੂੰ 21 ਦਿਨਾਂ ਦੀ ਫ਼ਰਲੋ ਮਿਲੀ ਸੀ। ਹੁਣ ਇੱਕ ਮਹੀਨੇ ਦੀ ਪੈਰੋਲ ਮਿਲੀ ਹੈ।