ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਦੀ ਵਿਭਾਗ ਦੇ ਡਾਇਰੈਕਟਰ ਨਾਲ ਹੋਈ ਮੀਟਿੰਗ

bttnews
0

    ਐਨ ਜੀ ੳ ਅਧੀਨ ਚੱਲ ਰਹੇ 8 ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਦੀਆਂ ਤਿੰਨ ਮਹੀਨਿਆਂ ਤੋਂ ਰੁਕੀਆਂ ਪਈਆਂ ਤਨਖਾਹਾਂ ਮਿਲਣਗੀਆਂ ਜਲਦੀ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਦੀ ਵਿਭਾਗ ਦੇ ਡਾਇਰੈਕਟਰ ਨਾਲ ਹੋਈ ਮੀਟਿੰਗ

ਚੰਡੀਗੜ੍ਹ , 17 ਜੂਨ (ਸੁਖਪਾਲ ਸਿੰਘ ਢਿੱਲੋਂ)-
ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਦੀ ਇਕ ਮੀਟਿੰਗ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਨਾਲ ਹੋਈ । ਜਿਸ ਦੌਰਾਨ ਜਥੇਬੰਦੀ ਦੀਆਂ ਅਹਿਮ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੁੱਝ ਮੰਗਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਵਿਭਾਗ ਦੇ ਡਾਇਰੈਕਟਰ ਨੇ ਹਾਮੀ ਭਰੀ ।
         ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਵਿਚ ਐਨ ਜੀ ਓ ਅਧੀਨ ਚੱਲ ਰਹੇ 8 ਬਲਾਕਾਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦੀਆਂ ਤਨਖ਼ਾਹਾਂ ਨਹੀਂ ਮਿਲੀਆਂ ਤੇ ਚੌਥਾ ਮਹੀਨਾ ਸ਼ੁਰੂ ਹੋ ਗਿਆ ਹੈ । ਇਸ ਬਾਰੇ ਡਾਇਰੈਕਟਰ ਨੇ ਕਿਹਾ ਕਿ ਸਟੇਟ ਸ਼ੇਅਰ ਦੇ ਬਿੱਲ ਖ਼ਜ਼ਾਨੇ ਵਿਚ ਚਲੇ ਗਏ ਹਨ , ਜਦੋਂ ਕਿ ਸੈਂਟਰ ਸ਼ੇਅਰ ਬੱਜਟ ਦੀ ਫਾਈਲ ਪੰਜਾਬ ਸਰਕਾਰ ਕੋਲ ਭੇਜ ਦਿੱਤੀ ਗਈ ਹੈ ਤੇ ਅਗਲੇ ਹਫ਼ਤੇ ਬੱਜਟ ਨੂੰ ਮਨਜ਼ੂਰੀ ਮਿਲ ਜਾਵੇਗੀ ਤੇ ਰੁਕੀਆਂ ਹੋਈਆਂ ਤਨਖਾਹਾਂ ਮਿਲ ਜਾਣਗੀਆਂ । 
              ਪੰਜਾਬ ਭਰ ਵਿਚ ਕਰੈੱਚ ਵਰਕਰਾਂ ਤੇ ਹੈਲਪਰਾਂ ਦੀਆਂ ਤਨਖ਼ਾਹਾਂ ਪਿਛਲੇਂ ਤਿੰਨ ਸਾਲਾਂ ਤੋਂ ਨਹੀਂ ਮਿਲੀਆਂ ਤੇ ਇਹ ਵਰਕਰਾਂ ਤੇ ਹੈਲਪਰਾਂ ਫਾਕੇ ਕੱਟਣ ਲਈ ਮਜਬੂਰ ਹਨ । ਇਸ ਸਬੰਧੀ ਡਾਇਰੈਕਟਰ ਨੇ ਕਿਹਾ ਕਿ ਵਿਭਾਗ ਦੇ ਕੋਲ 56 ਲੱਖ ਰੁਪਈਆ ਪਿਆ ਹੈ ਤੇ ਇਹ ਪੈਸੇ ਰਲੀਜ਼ ਕਰ ਦਿੱਤੇ ਜਾਣਗੇ , ਜਦੋਂ ਕਿ ਬਾਕੀ ਪੈਸਿਆਂ ਲਈ ਕਾਰਵਾਈ ਜ਼ਾਰੀ ਹੈ । 
            ਨਵਾਂ ਸ਼ਹਿਰ ਦੀਆਂ ਆਂਗਣਵਾੜੀ ਵਰਕਰਾਂ ਨੂੰ ਪਿਛਲੇਂ ਚਾਰ ਸਾਲਾਂ ਤੋਂ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਨਹੀਂ ਮਿਲਿਆ । ਇਸ ਬਾਰੇ ਡਾਇਰੈਕਟਰ ਨੇ ਜਲਦੀ ਕਿਰਾਇਆ ਦਿੱਤੇ ਜਾਣ ਦਾ ਭਰੋਸਾ ਦਿਵਾਇਆ । 
      ਇਸੇ ਤਰ੍ਹਾਂ ਪੰਜਾਬ ਦੇ ਸਾਰੇ ਹੀ ਜ਼ਿਲਿਆਂ ਵਿਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਭਰਨ ਬਾਰੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਖਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ । 
        ਇਸ ਮੀਟਿੰਗ ਵਿਚ ਵਿਭਾਗ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਤੋਂ ਇਲਾਵਾ ਯੂਨੀਅਨ ਦੀਆਂ ਆਗੂ ਸਤਵੰਤ ਕੌਰ ਭੋਗਪੁਰ ਅਤੇ ਗੁਰਅੰਮ੍ਰਿਤ ਕੌਰ ਸਿੱਧਵਾਂ ਬੇਟ ਮੌਜੂਦ ਸਨ । 

Post a Comment

0Comments

Post a Comment (0)