ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੁਆਰਾ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ
June 18, 2022
0
ਸ੍ਰੀ ਮੁਕਤਸਰ ਸਾਹਿਬ 18 ਜੂਨ (BTTNEWS)-“ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ.)” ਦੁਆਰਾ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ । ਸੰਕਲਪ ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਟਰੈਫਿਕ ਪੁਲਸ ਇੰਚਾਰਜ ਮੈਡਮ ਰਵਿੰਦਰ ਕੌਰ ਬਰਾੜ ਨੇ ਸ਼ਮੂਲੀਅਤ ਕੀਤੀ। ਸਥਾਨਕ ਕੋਟਕਪੂਰਾ ਰੋਡ ਸਥਿਤ ਸੰਕਲਪ ਕੰਪਿਊਟਰਸ ਵਿਖੇ ਕਰਵਾਏ ਗਏ ਟਰੈਫਿਕ ਜਾਗਰੂਕਤਾ ਪੋਸਟਰ ਮੁਕਾਬਲਿਆਂ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ। ਜਨਰਲ ਸਕੱਤਰ ਸਤਵਿੰਦਰ ਸਿੰਘ ਬਰਾੜਨੇ ਦੱਸਿਆ ਕਿ ਇਸ ਮੌਕੇ ਜ਼ਿਲਾ ਟਰੈਫਿਕ ਪੁਲਸ ਇੰਚਾਰਜ ਮੈਡਮਰਵਿੰਦਰ ਕੌਰ ਬਰਾੜ ਨੇ ਹਾਜ਼ਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਇੰਨ-ਬਿੰਨ ਪਾਲਣਾ ਦੀ ਅਪੀਲ ਕੀਤੀ ।ਸੰਸਥਾ ਦੀ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਨੇ ਆਪਣੇ ਭਾਸ਼ਣ ਵਿਚ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਆਖਿਆ ਕਿ ਉਹ ਆਪਣੇ ਬੱਚਿਆਂ ਨੂੰ ਬਾਲਗ ਹੋਣ ਤਕ ਦੋਪਹੀਆ ਜਾਂ ਚੁਪਹੀਆ ਵਾਹਨ ਨਾ ਚਲਾਉਣ ਦੇਣ।ਜਾਗਰੂਕਤਾ ਪੋਸਟਰ ਮੁਕਾਬਲਿਆਂ ਵਿੱਚ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੁਆਰਾ ਮੈਡਲ ਦੇ ਕੇ ਪਾ ਕੇ ਸਨਮਾਨਤ ਕੀਤਾ ਗਿਆ ਅਤੇ ਇਸ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ।
ਬਤੌਰ ਮੁੱਖ ਮਹਿਮਾਨ ਪੁੱਜੇ ਜ਼ਿਲਾ ਟ੍ਰੈਫਿਕ ਪੁਲਸ ਇੰਚਾਰਜ ਮੈਡਮ ਰਵਿੰਦਰ ਕੌਰ ਬਰਾੜ ਨੇ ਸੰਸਥਾ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਅੱਗੇ ਤੋਂ ਵੀ ਅਜਿਹੇ ਕਾਰਜ ਜਾਰੀ ਰੱਖਣ ਦੀ ਉਮੀਦ ਜਤਾਈ। ਮੁਕਤਸਰ ਸਪੋਰਟਸ ਐਂਡ ਫਿਟਨੈੱਸ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੁੰ ਸੰਕਲਪ ਸੁਸਾਇਟੀ ਦੁਆਰਾ ਟ੍ਰੈਫ਼ਿਕ ਅਵੇਅਰਨੈੱਸ ਜਾਗਰੂਕਤਾ ਲਈ ਆਰੰਭੇ ਇਸ ਕਾਰਜ ਵਿਚ ਸਾਥ ਦੇਣ ਲਈ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇਜਸਵੰਤ ਸਿੰਘ, ਅਜੇਪਾਲ ਸਿੰਘ,ਜੇ.ਐਮ.ਡੀ ਵੈੱਬ ਲੈਬ ਦੇ ਸੰਚਾਲਕ ਮਨਪ੍ਰੀਤ ਸਿੰਘ,ਵਲੰਟੀਅਰ ਰਾਜਵਿੰਦਰ ਸਿੰਘ,ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਅਤੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ ।