ਚੰਡੀਗੜ੍ਹ, 6 ਜੁਲਾਈ (BTTNEWS)- ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।
ਅਨਮੋਲ ਗਗਨ ਮਾਨ ਦੇ ਪਿਤਾ ਜੀ ਮੂੰਹ ਮਿੱਠਾ ਕਰਵਾਉਂਦੇ ਹੋਏ। |
ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।
ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।
ਅਹੁਦਾ ਸੰਭਾਲਣ ਮੌਕੇ ਅਨਮੋਲ ਗਗਨ ਮਾਨ ਦੇ ਪਿਤਾ ਸ.ਜੋਧਾ ਸਿੰਘ ਮਾਨ, ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ, ਨਵਦੀਪ ਸਿੰਘ, ਸਰਵਜੋਤ ਕੌਰ, ਜਸਪਾਲ ਮਾਨਖੇੜਾ,
ਐਮ.ਐਲ.ਏ. ਲਖਬੀਰ ਸਿੰਘ ਰਾਏ ਐਮ.ਐਲ.ਏ. ਡਾਕਟਰ ਬਲਬੀਰ ਸਿੰਘ,ਐਮ.ਐਲ.ਏ ਜਗਦੀਪ ਕੰਬੋਜ,ਐਮ.ਐਲ.ਏ ਸੈ਼ਰੀ ਕਲਸੀ, ਗਾਇਕ ਕਮਲ ਖ਼ਾਨ, ਗੁਰਚਰਨ ਸਿੰਘ,ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ,, ਕਰੁਨੇਸ਼ ਸ਼ਰਮਾ ਆਈ.ਏ.ਐਸ. ਸੀ.ਈ.ਉ. ਸੈਰ ਸਪਾਟਾ ਵਿਭਾਗ, ਇਕਬਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਗੁਰਚਰਨ ਸਿੰਘ,ਜਗਮੀਤ ਸਿੰਘ ਆਦਿ ਹਾਜਰ ਸਨ।