ਸ੍ਰੀ ਮੁਕਤਸਰ ਸਾਹਿਬ, 28 ਅਗਸਤ (BTTNEWS)- ਸਥਾਨਿਕ ਸੇਂਟ ਸਹਾਰਾ ਗਰੁੱਪ ਆਫ ਇੰਸਟੀਚਿਊਟਸ ਅਧੀਨ ਫਿਰੋਜਪੁਰ ਰੋਡ ਉੱਪਰ ਸਥਿੱਤ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਦਾ ਸ਼ੈਸ਼ਨ 2021-23 ਦੇ ਚੌਥੇ ਸਮੈਸਟਰ ਦਾ ਨਤੀਜਾ ਸਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ 25 ਜੁਲਾਈ 2023 ਨੂੰ ਨਤੀਜਾ ਐਲਾਨਿਆ ਗਿਆ। ਇਸ ਨਤੀਜੇ ਅਧੀਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਨਤੀਜੇ ਵਿੱਚ 100 ਫੀਸਦੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਇਸ ਨਤੀਜੇ ਵਿੱਚ ਤਾਨੀਆ ਨੇ 1400/1600 (87.5%) ਹਾਸਲ ਕਰਕੇ ਪਹਿਲਾ, ਗੁਰਪ੍ਰੀਤ ਕੌਰ ਨੇ 1386/1600 (86.6%) ਅੰਕ ਹਾਸਲ ਕਰਕੇ ਦੂਜਾ ਅਤੇ ਮਾਨਵੀ ਨੇ 1360/1600 (85%) ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਅਤੇ ਸਮੂਹ ਸਟਾਫ ਵੀ ਹਾਜਰ ਸੀ। ਕਾਲਜ ਦੇ ਡਾਇਰੈਕਟਰ ਡਾ. ਸਪਨਾ ਪਰੂਥੀ ਅਤੇ ਜਨਰਲ ਸਕੱਤਰ ਸ਼੍ਰੀ ਰਕੇਸ਼ ਪਰੂਥੀ ਨੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਾਲਜ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
August 28, 2023
0