ਸ੍ਰੀ ਮੁਕਤਸਰ ਸਾਹਿਬ 31 ਅਗਸਤ (BTTNEWS)- ਸਮਾਜ ਸੇਵੀ ਸੰਸਥਾ “ਸੰਕਲਪ ਐਜ਼ੂਕੇਸ਼ਨਲ ਵੈਲਫੇਅਰ ਸੁਸਾਇਟੀ (ਰਜਿ:)” ਨੂੰ “ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ” ਸ੍ਰੀ ਮੁਕਤਸਰ ਸਾਹਿਬ ਵੱਲੋਂ ਬੇਹਤਰ ਕਾਰਜਾਂ ਬਦਲੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦਿਆ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨੀਂ ਵਿਭਾਗ ਦੇ ਸਹਿਯੋਗ ਨਾਲ “ਤੀਆਂ ਤੀਜ ਦੀਆਂ” ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਸਾਰੇ ਸੁਚੱਜੇ ਪ੍ਰਬੰਧ ਸੰਸਥਾ ਦੁਆਰਾ ਆਪਣੇ ਪੱਧਰ ਤੇ ਕੀਤੇ ਗਏ ਤੇ 400ਔਰਤਾਂ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ । ਇਸਦੇ ਨਾਲ ਹੀ ਸੰਸਥਾ ਦੁਆਰਾ ਸਮੇਂ ਸਮੇਂ ਤੇ ਸਮਾਜ ਸੇਵਾ ਦੀ ਬਣਦੀ ਪ੍ਰੀਭਾਸ਼ਾ ਨੂੰ ਕਾਇਮ ਰੱਖਣ ਲਈ ਕੀਤੀਆਂ ਜਾਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਸੰਸਥਾ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਵਿਭਾਗ ਦੁਆਰਾ ਸਨਮਾਨਿਤ ਕੀਤਾ ਗਿਆ। ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਉੱਦਮ ਕਰਦੇ ਰਹਿਣਗੇ । ਇਸ ਮੌਕੇ ਬਲਜਿੰਦਰ ਸਿੰਘ ਤੇ ਵਿਭਾਗ ਦਾ ਸਾਰਾ ਸਟਾਫ ਵੀ ਮੌਜੂਦ ਸੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੰਕਲਪ ਸੁਸਾਇਟੀ ਸਨਮਾਨਿਤ
August 31, 2023
0