ਮਲੋਟ, 28 ਅਗਸਤ (BTTNEWS)- ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਓਵਰਏਜ਼ ਮਲਟੀਪਰਪਜ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ ਹੇਠ ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ 29 ਅਗਸਤ ਨੂੰ ਬਠਿੰਡਾ ਵਿਖੇ ਰੋਸ਼ ਪ੍ਰਦਰਸਨ ਕਰੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਕੇ ਪੁਛਣਗੇ ਕਿ ਜਦੋਂ ਉਹਨਾਂ ਵੱਲੋਂ, ਕੈਬਨਿਟ ਸਬ ਕਮੇਟੀ ਅਤੇ ਸਿੱਖਿਆਂ ਮੰਤਰੀ ਵੱਲੋਂ ਉਮਰ ਹੱਦ ਵਿੱਚ ਛੋਟ ਦੇਣ ਦੀ ਹਾਮੀ ਭਰ ਦਿੱਤੀ ਹੈ ਫਿਰ ਪ੍ਰਸੋਨਲ ਵਿਭਾਗ ਵੱਲੋਂ ਵਾਰ ਵਾਰ ਸਿੱਖਿਆਂ ਵਿਭਾਗ ਤੋਂ ਫਾਇਲ ਦੀ ਮੰਗ ਕਰਨ ਤੇ ਵੀ ਕੇਸ ਤਿਆਰ ਕਰਕੇ ਕਿਉਂ ਨਹੀਂ ਭੇਜੀਆਂ ਜਾ ਰਿਹਾ। ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਬੇਰੁਜਗਰਾਂ ਦੀ ਸਰਕਾਰ ਤੋਂ ਮੰਗ ਹੈ ਕਿ ਸਿੱਖਿਆ ਅਤੇ ਸਿਹਤ ਮਹਿਕਮੇ ਵਿੱਚ ਉਮਰ ਹੱਦ ਛੋਟ ਦੇ ਕੇ ਖਾਲੀ ਪਈਆਂ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ। ਜਿਸ ਤਰ੍ਹਾਂ ਕੈਬਨਿਟ ਨੇ ਸਹਾਇਕ ਪ੍ਰੋਫੈਸਰਾ ਦੀ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 45 ਸਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਸ ਤਰ੍ਹਾਂ ਬਾਕੀ ਭਰਤੀਆਂ ਲਈ ਵੀ ਉਮਰ ਹੱਦ ਵਿੱਚ ਛੋਟ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰੇ।ਇਸ ਦੇ ਨਾਲ ਹੀ ਸਰਕਾਰ ਨੇ ਆਉਣ ਵਾਲੀ ਮਾਸਟਰ ਭਰਤੀ ਵਿਚ 55%ਦੀ ਬੇਤੁਕੀ ਸ਼ਰਤ ਨੂੰ ਲਾਗੂ ਕਰ ਦਿੱਤਾ ਹੈ ਉਸ ਨੂੰ ਰੱਦ ਕੀਤਾ ਜਾਵੇ।
ਰਮਨ ਕੁਮਾਰ ਮਲੋਟ ਸੂਬਾ ਪ੍ਰਧਾਨ |