ਹੁਕਮ ਅਨੁਸਾਰ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ/ਦਿਹਾਤੀ ਖੇਤਰ ਅੰਦਰ ਰਾਤ ਸਮੇਂ ਨਰੋਈ ਸਿਹਤ ਵਾਲੇ ਵਿਅਕਤੀਆਂ ਨੂੰ ਗਸਤੀ /ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿ਼ਲ੍ਹਾ ਮੈਜਿਸਟਰੇਟ ਨੇ ਮੌਜੂਦਾ ਸਥਿਤੀ ਅਤੇ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕੀਤੇ ਹਨ ਅਤੇ ਹੁਕਮ ਅਨੁਸਾਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਗਸ਼ਤੀ / ਠੀਕਰਾ ਪਹਿਰਾ ਲਗਾਏਗੀ।
ਇਹ ਹੁਕਮ 24 ਅਕਤੂਬਰ 2023 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।