ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

BTTNEWS
0

 ਸ੍ਰੀ ਮੁਕਤਸਰ ਸਾਹਿਬ 25 ਅਗਸਤ (BTTNEWS)- ਗੁਰਦਰਸ਼ਨ ਸਿੰਘ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ,  ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ ।  ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 8 ਵਜ੍ਹੇ ਤੋਂ 11.30 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ ।  


ਇਸ ਤੋਂ ਇਲਾਵਾ ਦਸਵੀਂ ਤੋਂ ਬਾਰਵੀਂ ਕਲਾਸ ਵਿੱਚ ਪੜ੍ਹਦੇ ਯੁਵਕ ਜ਼ੋ ਕੈਂਪ ਦੇ ਨਜ਼ਦੀਕ ਦੇ ਹਨ ਉਹ ਸ਼ਾਮ ਨੂੰ ਆਪਣੀ ਟਿਊਸ਼ਨ ਪੜ੍ਹਨ ਲਈ ਵੀ ਰੋਜ਼ਾਨਾ ਘਰ ਤੋਂ ਆ ਜਾ ਸਕਦੇ ਹਨ ।

ਉਹਨਾਂ ਦੱਸਿਆ ਕਿ ਯੁਵਕ ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਜਾਂ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/— ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।

ਉਹਨਾ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

ਵਧੇਰੇ ਜਾਣਕਾਰੀ ਲਈ 83601—63527 , 81465—50741 ਅਤੇ 94639—03533  ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ


Post a Comment

0Comments

Post a Comment (0)