ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਹੋਇਆ ਉਦਘਾਟਨ

BTTNEWS
0

 -ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਆਨਲਾਈਨ ਕੀਤਾ ਉਦਘਾਟਨ

-ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ


ਗਿੱਦੜਬਾਹਾ, (ਸ੍ਰੀ ਮੁਕਤਸਰ ਸਾਹਿਬ) 19 ਅਗਸਤ (BTTNEWS)-


ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਅੱਜ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਵੀ ਹਾਜਰ ਸਨ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ,  ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ


ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਹੋਇਆ ਉਦਘਾਟਨ


ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆਂ ਗਿਆ ਹੈ। ਉਨ੍ਹਾਂ ਨੇ ਕਿਹਾ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ


ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਹੋਇਆ ਉਦਘਾਟਨ


ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭ ਨੂੰ ਜੀ ਆਇਆਂ ਨੂੰ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜ਼ਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ


ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗਐਸ ਐਸ ਪੀ ਹਰਮਨਬੀਰ ਸਿੰਘ ਗਿੱਲਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰਨਿਗਰਾਨ ਇੰਜਨੀਅਰ ਲੋਕ ਨਿਰਮਾਨ ਵਿਪਨ ਬਾਂਸਲ ਵੀ ਹਾਜਰ ਸਨ

Post a Comment

0Comments

Post a Comment (0)