PMSMA // "ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ" ਤਹਿਤ ਲਗਾਇਆ ਕੈੰਪ"

BTTNEWS
0

 "ਕੇਅਰ ਕੰਪੇਨੀਅਨ ਪ੍ਰੋਗਰਾਮ, ਪੋਸ਼ਟਿਕ ਖੁਰਾਕ ਅਤੇ ਮਾਂ ਦੇ ਦੂਧ ਦੇ ਮਹੱਤਵ ਬਾਰੇ ਕੀਤਾ ਜਾਗਰੂਕ"


 ਸ੍ਰੀ ਮੁਕਤਸਰ ਸਾਹਿਬ : 09 ਅਗਸਤ (BTTNEWS)- ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੀਟਾ ਬਾਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁਲਤਾਰ ਸਿੰਘ ਦੀ ਅਗਵਾਈ ਵਿਚ ਸੀਐਚਸੀ ਚੱਕ ਸ਼ੇਰੇ ਵਾਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਔਰਤਾਂ ਲਈ ਚੈਕਅੱਪ ਕੈੰਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ (ਗਰਭ ਅਵਸਥਾ) ਦੇ ਜੋਖਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਨਿਧੀ ਗੁਪਤਾ ਅਤੇ ਸੀ.ਐਚ.ਓ ਹਰਵਿੰਦਰ ਕੌਰ ਵਲੋਂ ਗਰਭਵਤੀ ਔਰਤਾਂ ਦਾ ਚੈਕਅਪ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਅਨੀਮੀਆ ਦੀ ਰੋਕਥਾਮ ਅਤੇ ਸਿਹਤਮੰਦ ਬੱਚੇ ਦੇ ਜਨਮ ਲਈ ਜਰੂਰੀ ਹੈ ਕਿ ਗਰਭਵਤੀ ਔਰਤਾਂ ਆਪਣੀ ਖੁਰਾਕ ਵੱਲ ਖਾਸ ਧਿਆਨ ਦੇਣ। ਉਹਨਾਂ ਨੇ ਕੇਅਰ ਕੰਪੇਨੀਅਨ ਪ੍ਰੋਗਰਾਮ ਅਤੇ ਜਣੇਪੇ ਤੋਂ ਬਾਅਦ ਮਾਂ ਦੇ ਦੂਧ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ। ਇਸ ਦੇ ਨਾਲ ਹੀ ਅੱਜ ਮਮਤਾ ਦਿਵਸ ਹੋਣ ਕਾਰਨ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਗਿਆ ਤਾਂ ਜੋ ਜੱਚਾ-ਬੱਚਾ ਦੋਵੈਂ ਸਿਹਤਮੰਦ ਰਹਿਣ। ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਐਸ.ਆਈ ਪਰਮਜੀਤ ਸਿੰਘ, ਏ.ਐਨ.ਐਮ ਅਮਨਦੀਪ ਕੌਰ, ਆਸ਼ਾ ਵਰਕਰ ਅਤੇ ਗਰਭਵਤੀ ਔਰਤਾਂ ਤੇ ਪਿੰਡ ਵਾਸੀ ਮੌਜੂਦ ਸਨ।

PMSMA // "ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ" ਤਹਿਤ ਲਗਾਇਆ ਕੈੰਪ"


Post a Comment

0Comments

Post a Comment (0)