ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਕੋਸ਼ਿਸ਼ ਕਰਨਗੇ - ਹਰਗੋਬਿੰਦ ਕੌਰ
ਸ੍ਰੀ ਮੁਕਤਸਰ ਸਾਹਿਬ , 23 ਅਗਸਤ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਟਿੰਗ ਪਿੰਡ ਕੋਟਲੀ ਸੰਘਰ ਵਿਖੇ ਹੋਈ । ਜਿਸ ਦੌਰਾਨ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਪਿੰਡ ਕੋਟਲੀ ਸੰਘਰ ਇਕਾਈ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ ਤੇ ਰੁਪਿੰਦਰ ਕੌਰ ਨੂੰ ਇਸਤਰੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ । ਜਦ ਕਿ 9 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ । ਜਿਸ ਵਿੱਚ ਗੁਰਜੀਤ ਕੌਰ , ਕਰਮਜੀਤ ਕੌਰ , ਸੁਖਪ੍ਰੀਤ ਕੌਰ , ਮਨਪ੍ਰੀਤ ਕੌਰ , ਚਰਨਜੀਤ ਕੌਰ , ਪਰਮਜੀਤ ਕੌਰ , ਕਿਰਨਦੀਪ ਕੌਰ , ਗੁਲਸ਼ਨ ਦੇਵੀ ਤੇ ਬਲਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ।
ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਔਰਤਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਲਈ ਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਉਹਨਾਂ ਦੇ ਨਾਲ ਖੜੇਗੀ ਤੇ ਪੂਰਾ ਸਾਥ ਦੇਵੇਗੀ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੀ ਖੇਤਰੀ ਪਾਰਟੀ ਹੈ ਜੋ ਸਾਰੇ ਵਰਗਾਂ ਦੇ ਲੋਕਾਂ ਦੇ ਭਲੇ ਦੀ ਗੱਲ ਕਰਦੀ ਹੈ ।
ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਹਨਾਂ ਦਾ ਪੂਰਾ ਸਾਥ ਦੇਣਗੀਆਂ ।