UPDATE - ਮਸ਼ਕਤ ਤੋਂ ਬਾਅਦ ਬੱਸ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਹਾਦਸੇ ਵਿਚ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਵਿਚ 3 ਆਦਮੀ ਅਤੇ 2 ਔਰਤਾਂ ਸ਼ਾਮਿਲ ਹਨ। ਪਾਣੀ ਵਿਚ ਕੁਝ ਲੋਕਾਂ ਦੇ ਰੁੜ ਜਾਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ। ਮੌਕੇ ਤੇ ਮੌਜੂਦ SSP ਹਰਮਨਬੀਰ ਸਿੰਘ ਨੇ ਦਸਿਆ ਕੇ 45 ਚੋਂ 35 ਸਵਾਰੀਆਂ ਨੂੰ ਬਚਾ ਲਿਆ ਗਿਆ ਹੈ।
ਮੁੱਖ ਮੰਤਰੀ ਤੇ ਸਪੀਕਰ ਨੇ ਸੋਸ਼ਲ ਮੀਡੀਆ ਰਾਹੀਂ ਦੁੱਖ ਜਤਾਇਆ
ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਕੋਟਕਪੂਰਾ ਮੁਕਤਸਰ ਸਾਹਿਬ ਰੋਡ ਉਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ, ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਵਿਚ ਘਟਨਾ ਸਥਾਨ ਉਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।