ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ
ਚੰਡੀਗੜ੍ਹ, 23 ਸਤੰਬਰ (BTTNEWS)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ।
ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਵਿੱਚ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮਾਅਰਕੇ ਵਾਲੀ ਪ੍ਰਾਪਤੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਇੰਨੇ ਥੋੜੇ ਸਮੇਂ ਵਿੱਚ ਅਜਿਹਾ ਕੋਈ ਮੀਲ ਪੱਥਰ ਸਥਾਪਤ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਲੈ ਕੇ ਹੁਣ ਤੱਕ ਦੇ 25 ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਅਤੇ 427 ਨੌਜਵਾਨ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈ ਗਈ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਵਾਹਦ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਨੌਜਵਾਨ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਨੌਕਰੀਆਂ ਦੇ ਕੇ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਯੋਗਤਾ ਅਤੇ ਪਾਰਦਰਸ਼ਤਾ ਵਾਲੀ ਦੋ-ਨੁਕਾਤੀ ਪ੍ਰਣਾਲੀ ਅਪਣਾਉਂਦਿਆਂ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਪੂਰੇ ਜੋਸ਼ੋ-ਖ਼ਰੋਸ਼ ਤੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ (ਨੌਜਵਾਨ) ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਹ ਹੁਣ ਸੂਬਾ ਸਰਕਾਰ ਦੀ ਉਸ ਟੀਮ ਦਾ ਹਿੱਸਾ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਭਰਤੀ ਮੁਹਿੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਨੌਕਰੀਆਂ ਸਿਰਫ਼ ਲੋੜਵੰਦ ਅਤੇ ਯੋਗ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਨਿਰੋਲ ਰੂਪ ਵਿੱਚ ਯੋਗਤਾ ਤੇ ਕਾਬਲੀਅਤ ਹੀ ਦੇਖੀ ਗਈ ਅਤੇ ਕਿਸੇ ਵੀ ਕਿਸਮ ਦੀ ਕੋਈ ਸਿਫ਼ਾਰਸ਼ ਨਹੀਂ ਸੁਣੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਬਣ ਗਿਆ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਹੁਦਿਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਯੋਗਤਾ ਦੇ ਆਧਾਰ ’ਤੇ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ, ਜਹਾਜ਼ ਨੂੰ ਸੁਚਾਰੂ ਤੇ ਸੁਰੱਖਿਅਤ ਉਡਾਣ ਭਰਨ ਦੀ ਸਹੂਲਤ ਦਿੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਨਵੇਂ-ਨਕੋਰ ਵਿਚਾਰਾਂ ਨੂੰ ਦਿਸ਼ਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਕਾਮਯਾਬੀ ਤੇ ਖੁਸ਼ਹਾਲੀ ਦੇ ਨਵੇਂ ਦਿਸਹੱਦਿਆਂ ਨੂੰ ਛੋਹ ਸਕਣ।
ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਇਨ੍ਹਾਂ ਰਨਵੇਜ਼ ਦੀ ਵਰਤੋਂ ਸਿਰਫ਼ ਅਮੀਰ ਲੋਕ ਆਪਣੇ ਪਰਿਵਾਰਾਂ ਨੂੰ ਸਥਾਪਤ ਕਰਨ ਲਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਇਹ ਰਨਵੇਅ ਆਮ ਜਿਹੇ ਪਰਿਵਾਰਾਂ ਦੇ ਨੌਜਵਾਨਾਂ ਲਈ ਖੋਲ੍ਹ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਦਗੀ ਵਿੱਚ ਤਰੱਕੀ ਕਰਨ ਲਈ ਇਨ੍ਹਾਂ ਰਨਵੇਅ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਕਾਮਯਾਬੀ ਦੀਆਂ ਬੁਲੰਦੀਆਂ 'ਤੇ ਪਹੁੰਚਣ ਤੋਂ ਡਰਦੇ ਸਨ ਕਿਉਂ ਜੋ ਉਦੋਂ ਦੇ ਸ਼ਾਸਕ ਲੋਕਾਂ ਦੇ ਕਾਰੋਬਾਰਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ ’ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਚੋਰ ਗ਼ਰਦਾਨ ਦਿੱਤਾ ਗਿਆ ਸੀ।
ਮੁੱਖ ਮੰਤਰੀ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਵੀ ਯੋਗਤਾ ਦੇ ਆਧਾਰ ’ਤੇ ਹੀ ਨੌਕਰੀਆਂ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨਾਲ ਸੂਬੇ ਵਿੱਚੋਂ ਹੁਨਰ ਦੇ ਹਿਜਰਤ ਨੂੰ ਠੱਲ੍ਹ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਅਤੇ ਸੂਬੇ ਦੀ ਗੁਆਚੀ ਸ਼ਾਨ ਦੀ ਮੁੜ ਬਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਿਫ਼ਰ ਸਹਿਣਸ਼ੀਲਤਾ ਨੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਸਾਰੇ ਅਧਿਕਾਰੀਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।