ਸ੍ਰੀ ਮੁਕਤਸਰ ਸਾਹਿਬ, 07 ਸਤੰਬਰ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮਾਸਿਕ ਮੀਟਿੰਗ ਆਉਂਦੇ 09 ਸਤੰਬਰ ਸ਼ਨੀਵਾਰ ਨੂੰ ਸਵੇਰੇ 9:00 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਕਰਨਗੇ ਸਟੇਜ ਸੰਚਾਲਨ ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਾਵਲ ਕਰਨਗੇ। ਉਕਤ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੇ ਅਹਿਮ ਮਾਮਲੇ ਵਿਚਾਰੇ ਜਾਣਗੇ। ਐਸੋਸੀਏਸ਼ਨ ਦੇ ਵਾਇਸ ਚੇਅਰਮੈਨ ਹਰਦੇਵ ਸਿੰਘ ਐਸੋਸੀਏਸ਼ਨ ਦੇ ਸਟੇਟ ਬਾਡੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਤੇ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ। ਜਦੋਂ ਕਿ ਸੀਨੀਅਰ ਪੈਨਸ਼ਨਰ ਆਗੂ ਬਲਵੰਤ ਸਿੰਘ ਬਰਾੜ ਭਾਗਸਰ ਕਾਨੂੰਨੀ ਨੁਕਤਿਆਂ ਬਾਰੇ ਜਾਣਕਾਰੀ ਦੇਣਗੇ। ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਭਵਿੱਖ ਵਿਚ ਛੇੜੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵੀ ਗੱਲਬਾਤ ਕੀਤੀ ਜਾਵੇਗੀ। ਐਸੋਸੀਏਸ਼ਨ ਵੱਲੋਂ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਮੀਟਿੰਗ ਵਿਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਪੈਨਸ਼ਨਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 09 ਸਤੰਬਰ ਸ਼ਨੀਵਾਰ ਨੂੰ
September 07, 2023
0