- ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ : ਹਰਗੋਬਿੰਦ ਕੌਰ
ਬਟਾਲਾ , 20 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਬੀਤੇ ਦਿਨੀਂ
ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਨਤਮਸਤਕ ਹੋਣ ਲਈ ਗਏ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਿਰਪਾਉ ਦੇ ਕੇ ਉਹਨਾਂ ਨੂੰ ਸਨਮਾਨਿਤ ਕੀਤਾ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਕਿਉਂਕਿ ਉਕਤ ਸਰਕਾਰ ਝੂਠੇ ਲਾਰਿਆਂ ਵਾਲੀ ਸਰਕਾਰ ਸਾਬਤ ਹੋ ਚੁੱਕੀ ਹੈ ਤੇ ਕੋਈ ਵਾਅਦਾ ਪੂਰਾ ਨਹੀਂ ਕੀਤਾ । ਉਹਨਾਂ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ ।