ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ: ਜੈ ਇੰਦਰ ਕੌਰ
ਚੰਡੀਗੜ੍ਹ, 17 ਸਤੰਬਰ (BTTNEWS)- ਭਾਜਪਾ ਆਗੂ ਜੈ ਇੰਦਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ।
ਆਪਣੀ ਨਿਯੁਕਤੀ ਤੋਂ ਬਾਅਦ ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਭਾਰਤੀ ਜਨਤਾ ਪਾਰਟੀ ਹਾਈਕਮਾਂਡ, ਖਾਸ ਕਰਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦਾ ਮੇਰੇ ਤੇ ਇੱਕ ਵਾਰ ਤੋਂ ਭਰੋਸਾ ਜਤਾਉਣ ਲਈ ਅਤੇ ਮੈਨੂੰ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਨਿਯੁਕਤ ਕਰਨ ਲਈ ਬਹੁਤ ਧੰਨਵਾਦੀ ਹਾਂ।
ਉਨ੍ਹਾਂ ਅੱਗੇ ਕਿਹਾ ਕਿ, "ਪਾਰਟੀ ਦੇ ਇਸਤਰੀ ਵਿੰਗ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਅਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਦੀ ਬਿਹਤਰੀ ਅਤੇ ਸਾਡੇ ਪਿਆਰੇ ਪੰਜਾਬ ਦੇ ਲੋਕਾਂ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ।" ਉਹਨਾਂ ਨੇ ਅੱਗੇ ਕਿਹਾ ਕਿ, "ਇਹ ਨਿਯੁਕਤੀ ਹੋਰ ਵੀ ਯਾਦਗਾਰ ਹੋ ਗਈ ਹੈ ਕਿਉਂਕਿ ਇਹ ਸਾਡੇ ਪ੍ਰੇਰਣਾਦਾਇਕ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਮੌਕੇ ਤੇ ਆਈ ਹੈ।"