ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਰੋਜ਼ਗਾਰ

BTTNEWS
0

 ਸ੍ਰੀ ਮੁਕਤਸਰ ਸਾਹਿਬ  21 ਸਤੰਬਰ (BTTNEWS)- ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ 18 ਤੋਂ 35 ਸਾਲ ਤੱਕ ਦੇ 05 ਵੀਂ ਜਾਂ 08ਵੀਂ ਜਾਂ 10ਵੀਂ ਪਾਸ ਬੇਰੋਜ਼ਗਾਰ ਨੌਜਵਾਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਫੈਕਟਰੀਆਂ ਵਿੱਚ ਰੋਜ਼ਗਾਰ ਮੁਹਈਆਂ ਕਰਵਾਇਆ ਜਾਵੇਗਾ

               ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜ਼ਵਾਨ ਜਲਦੀ ਤੋਂ ਜਲਦੀ ਸਵੇਰੇ 08.00 ਵਜ੍ਹੇ ਤੋਂ 11.30 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ ।                     

 ਕੈਂਪ ਵਿੱਚ ਆਉਣ ਸਮੇਂ 05ਵੀਂ ਜਾਂ 08ਵੀਂ ਜਾਂ 10ਵੀਂ ਪਾਸ ਦਾ ਸਰਟੀਫਿਕੇਟ ਅਤੇ ਫੋਟੋ ਸਟੇਟ ਕਾਪੀ,  ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ  ਨਾਲ ਲੈ ਕੇ ਆਉਣ ।

     ਸੀ-ਪਾਈਟ ਕੈਂਪ, ਲੁਿਧਆਣਾ ਵਿੱਚ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਚਾਹਵਾਨ ਯੁਵਕ ਮੋਬਾਇਲ ਨੰਬਰ 83601-63527  ਅਤੇ  75575-78891 ਤੇ ਸੰਪਰਕ ਕਰ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਰੋਜ਼ਗਾਰ


Post a Comment

0Comments

Post a Comment (0)